ਕਪੂਰਥਲਾ, 31 ਮਾਰਚ (ਸਡਾਨਾ)- ਥਾਣਾ ਸਿਟੀ ਵਿਖੇ ਦੋ ਧਿਰਾਂ ਦੇ ਫੈਸਲੇ ਦੌਰਾਨ ਪਹੁੰਚੇ ਭਾਜਪਾ ਆਗੂ ਸ਼ਾਮ ਸੁੰਦਰ ਅਗਰਵਾਲ ਤੇ ਸਿਹਤ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਜੇ.ਕੇ. ਗੁਪਤਾ ਦਰਮਿਆਨ ਹੋਈ ਤਕਰਾਰ ਤੇ ਕਥਿਤ ਹੱਥੋਪਾਈ ਦੇ ਮਾਮਲੇ ਸਬੰਧੀ ਜੇ.ਕੇ. ਗੁਪਤਾ ਤੇ ਉਨ੍ਹਾਂ ਦੇ ਪੁੱਤਰ ਡਾ. ਪ੍ਰਤੀਕ ਗੁਪਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਨਸਾਫ਼ ਦੀ ਗੁਹਾਰ ਲਗਾਈ ਹੈ | ਜੇ.ਕੇ. ਗੁਪਤਾ ਨੇ ਦੱਸਿਆ ਕਿ ਉਹ ਆਪਣੇ ਗੁਆਂਢੀ ਦੇ ਨਾਲ ਥਾਣਾ ਸਿਟੀ ਵਿਖੇ ਇਕ ਫੈਸਲੇ ਵਿਚ ਪੰਚਾਇਤੀ ਦੇ ਤੌਰ 'ਤੇ ਗਏ ਸਨ, ਜਿੱਥੇ ਕਥਿਤ ਤੌਰ 'ਤੇ ਸਾਬਕਾ ਕੌਂਸਲਰ ਤੇ ਭਾਜਪਾ ਆਗੂ ਸ਼ਾਮ ਸੁੰਦਰ ਅਗਰਵਾਲ ਤੇ ਉਨ੍ਹਾਂ ਦੇ ਕੁੱਝ ਸਾਥੀਆਂ ਵਲੋਂ ਪੁਲਿਸ ਦੀ ਮੌਜੂਦਗੀ ਵਿਚ ਉਨ੍ਹਾਂ ਦੀ ਮਾਰਕੁੱਟ ਕੀਤੀ ਗਈ ਤੇ ਇਹ ਘਟਨਾ ਉਨ੍ਹਾਂ ਨੇ ਤੁਰੰਤ ਥਾਣਾ ਸਿਟੀ ਮੁਖੀ ਅਮਨਦੀਪ ਨਾਹਰ ਦੇ ਧਿਆਨ ਵਿਚ ਵੀ ਲਿਆਂਦੀ ਤੇ ਸਿਵਲ ਹਸਪਤਾਲ ਤੋਂ ਇਸ ਸਬੰਧੀ ਕਾਨੂੰਨੀ ਕਾਰਵਾਈ, ਪਰ ਇਸ ਸਭ ਦੇ ਬਾਵਜੂਦ ਸ਼ਾਮ ਸੁੰਦਰ ਅਗਰਵਾਲ ਦੀ ਸ਼ਿਕਾਇਤ 'ਤੇ ਉਨ੍ਹਾਂ ਵਿਰੁੱਧ ਤੇ ਉਨ੍ਹਾਂ ਦੇ ਲੜਕੇ ਸਮੇਤ ਹੋਰ ਕੁੱਝ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ, ਜਦਕਿ ਅਜੇ ਤੱਕ ਪੁਲਿਸ ਨੇ ਸਾਡੇ ਬਿਆਨ ਵੀ ਦਰਜ ਨਹੀਂ ਕੀਤੇ ਤੇ ਨਾ ਹੀ ਇਸ ਲੜ੍ਹਾਈ ਦੀ ਘਟਨਾ ਸਬੰਧੀ ਭਾਜਪਾ ਆਗੂ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕੋਈ ਕੇਸ ਦਰਜ ਕੀਤਾ ਹੈ | ਜੇ.ਕੇ. ਗੁਪਤਾ ਤੇ ਪ੍ਰਤੀਕ ਗੁਪਤਾ ਨੇ ਮੰਗ ਕੀਤੀ ਕਿ ਥਾਣਾ ਸਿਟੀ ਦੇ ਕੈਮਰਿਆਂ ਦੀ ਘਟਨਾ ਵਾਲੇ ਦਿਨ ਦੀ ਰਿਕਾਰਡਿੰਗ ਸੁਰੱਖਿਅਤ ਕੀਤੀ ਜਾਵੇ ਤਾਂ ਜੋ ਸਾਰਾ ਸੱਚ ਸਾਹਮਣੇ ਆ ਸਕੇ | ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲ ਕੇ ਵੀ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਇਨਸਾਫ਼ ਦੀ ਮੰਗ ਕਰਨਗੇ, ਜਦੋਂ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਜੇ.ਕੇ. ਗੁਪਤਾ ਤੇ ਪ੍ਰਤੀਕ ਗੁਪਤਾ ਵਲੋਂ ਅਜੇ ਤੱਕ ਬਿਆਨ ਦਰਜ ਨਹੀਂ ਕਰਵਾਏ ਗਏ ਤੇ ਜਦੋਂ ਉਨ੍ਹਾਂ ਦੇ ਬਿਆਨ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਰਵਾਈ