28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸ਼੍ਰੋਮਣੀ ਰੰਘਰੇਟਾ ਦਲ ਟਕਸਾਲੀ ਵਲੋਂ ਡੀ. ਐਸ. ਪੀ. ਤੇ ਡੀ. ਜੀ. ਪੀ. ਪੰਜਾਬ ਦੇ ਪੁਤਲੇ ਫੂਕਣ ਦਾ ਐਲਾਨ

ਭੌਰ ਵਿਖੇ ਮੀਟਿੰਗ ਦੌਰਾਨ ਹਾਜ਼ਰ ਪ੍ਰਧਾਨ ਅਮਰਜੀਤ ਸਿੰਘ ਈਦਾਂ, ਵਾਈਸ ਪ੍ਰਧਾਨ ਸੰਤੋਖ ਸਿੰਘ ਭੌਰ ਤੇ ਹੋਰ | ਤਸਵੀਰ : ਦਿਲਬਾਗ ਸਿੰਘ ਝੰਡ <br/> 01-04-2026
ਡਡਵਿੰਡੀ, 31 ਮਾਰਚ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਰੰਘਰੇਟਾ ਦਲ ਟਕਸਾਲੀ ਦੀ ਇਕ ਅਹਿਮ ਮੀਟਿੰਗ ਨੇੜਲੇ ਪਿੰਡ ਭੌਰ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਈਦਾਂ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਪੁਲਿਸ ਥਾਣਾ ਨਕੋਦਰ ਵਿਚ ਤਾਇਨਾਤ ਡੀ. ਐਸ. ਪੀ. ਵਲੋਂ ਵਾਲਮੀਕਿ ਭਾਈਚਾਰੇ ਦੇ ਲੀਡਰਾਂ ਨਾਲ ਕੀਤੇ ਜਾ ਰਹੇ ਦੁਰਵਿਹਾਰ ਦੀ ਸਖ਼ਤ ਨਿਖੇਧੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਈਦਾਂ ਨੇ ਐਲਾਨ ਕੀਤਾ ਕਿ ਜਲੰਧਰ ਤੇ ਕਪੂਰਥਲਾ ਦੀਆਂ ਸਾਰੀਆਂ ਸਬ ਡਵੀਜ਼ਨਾਂ 'ਚ ਡੀ. ਐਸ. ਪੀ. ਨਕੋਦਰ ਵਲੋਂ ਕੀਤੇ ਜਾ ਰਹੇ ਦੁਰਵਿਵਹਾਰ ਦੇ ਖ਼ਿਲਾਫ਼ ਉਨ੍ਹਾਂ ਦੇ ਅਤੇ ਡੀ. ਜੀ. ਪੀ. ਪੰਜਾਬ ਦੇ ਲੜੀਵਾਰ ਪੁਤਲੇ ਫ਼ੂਕ ਕੇ ਰੋਸ ਪ੍ਰਗਟਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 31 ਮਾਰਚ ਨੂੰ ਨਕੋਦਰ ਵਿਖੇ ਜਥੇਬੰਦੀ ਵਲੋਂ ਵੱਡਾ ਇਕੱਠ ਕਰਕੇ ਪੁਲਿਸ ਦੇ ਜਬਰ ਵਿਰੁੱਧ ਰੋਸ ਮੁਜ਼ਾਰਾ ਕੀਤਾ ਜਾਵੇਗਾ | ਇਸੇ ਤਰ੍ਹਾਂ ਹੀ 5 ਅਪ੍ਰੈਲ ਨੂੰ ਸ਼ਾਹਕੋਟ ਵਿਖੇ ਪੁਤਲੇ ਫ਼ੂਕ ਮੁਜ਼ਾਹਰਾ ਕੀਤਾ ਜਾਵੇਗਾ ਅਤੇ 10 ਅਪ੍ਰੈਲ ਨੂੰ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਅਜਿਹਾ ਰੋਸ ਮੁਜ਼ਾਹਰਾ ਹੋਵੇਗਾ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਜਲੰਧਰ ਤੇ ਕਪੂਰਥਲਾ ਜ਼ਿਲੇ੍ਹ ਦੀਆਂ ਸਾਰੀਆਂ ਸਬ ਡਵੀਜ਼ਨਾਂ 'ਚ ਲੜੀਵਾਰ ਮੁਜ਼ਾਰੇ ਕੀਤੇ ਜਾਣਗੇ | ਉਨ੍ਹਾਂ ਪੰਜਾਬ ਦੇ ਡੀ. ਜੀ. ਪੀ. ਪਾਸੋਂ ਮੰਗ ਕੀਤੀ ਕਿ ਨਕੋਦਰ ਵਿਖੇ ਤਾਇਨਾਤ ਡੀ. ਐਸ. ਪੀ. ਦਾ ਤੁਰੰਤ ਤਬਾਦਲਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਨੂੰ ਅਣਗੌਲਿਆ ਕਰਨ ਦੀ ਸੂਰਤ ਵਿਚ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਈਦਾ, ਵਾਈਸ ਪ੍ਰਧਾਨ ਸੰਤੋਖ ਸਿੰਘ ਭੌਰ, ਸੋਨੰੂ ਭੁਲਾਣਾ, ਪਰਮਜੀਤ ਜੱਬੋਵਾਲ, ਬਲਵਿੰਦਰ ਭੱਟੀ, ਬੁੱਧੋ ਮਨਿਆਲਾ, ਨਿਰਮਲ ਚਾਉ, ਸ਼ਿੰਗਾਰਾ ਸਿੰਘ, ਰਾਜਾ ਜੱਬੋਵਾਲ, ਸਤਨਾਮ ਮਨਿਆਲਾ, ਅਜੀਤਪਾਲ, ਮੰਗਤ ਰਾਮ, ਹਰਪ੍ਰੀਤ, ਰਣਜੀਤ, ਅਜੇਪਾਲ ਤੇ ਹਰਚਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਧਰਤੀ ਵਿਚ ਬੋਰ ਕਰਕੇ ਦੂਸ਼ਿਤ ਪਾਣੀ ਪਾਉਣ ਦੇ ਸਵਾਲ ਦਾ ਜਵਾਬ ਦੇਣ ਤੋਂ ਕੇਂਦਰ ਨੇ ਟਾਲਾ ਵੱਟਿਆ-ਸੀਚੇਵਾਲ <br/> ਅਗਲੀ ਖ਼ਬਰ ਕਰਨੈਲ ਸਿੰਘ ਮੁਲਤਾਨੀ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।