28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਧਰਤੀ ਵਿਚ ਬੋਰ ਕਰਕੇ ਦੂਸ਼ਿਤ ਪਾਣੀ ਪਾਉਣ ਦੇ ਸਵਾਲ ਦਾ ਜਵਾਬ ਦੇਣ ਤੋਂ ਕੇਂਦਰ ਨੇ ਟਾਲਾ ਵੱਟਿਆ-ਸੀਚੇਵਾਲ <br/>

ਅਜੀਤ ਡੈਸਕ 01-04-2026
rਪੰਜਾਬ 'ਚ ਧਰਤੀ ਹੇਠਲੇ ਡੂੰਘੇ ਤੇ ਦੂਸ਼ਿਤ ਹੁੰਦੇ ਪਾਣੀਆਂ ਦੀ ਪਈ ਗੂੰਜ r ਦੇਸ਼ ਵਿਚ 4498 ਉਦਯੋਗਿਕ ਇਕਾਈਆਂ ਜ਼ਿਆਦਾ ਪ੍ਰਦੂਸ਼ਣ ਫੈਲਾਉਣ ਲਈ ਜ਼ਿੰਮੇਵਾਰ


ਸੁਲਤਾਨਪੁਰ ਲੋਧੀ, 31 ਮਾਰਚ (ਨਰੇਸ਼ ਹੈਪੀ, ਥਿੰਦ)-ਫ਼ੈਕਟਰੀਆਂ ਤੇ ਉਦਯੋਗਿਕ ਇਕਾਈਆਂ ਵਲੋਂ ਧਰਤੀ ਹੇਠ ਬੋਰ ਪੁੱਟ ਕੇ ਪਾਏ ਜਾ ਰਹੇ ਦੂਸ਼ਿਤ ਪਾਣੀਆਂ ਬਾਰੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ ਤੋਂ ਕੇਂਦਰ ਸਰਕਾਰ ਟਾਲਾ ਵੱਟ ਗਈ | ਸੰਤ ਸੀਚੇਵਾਲ ਵਲੋਂ ਸਪਸ਼ੱਟ ਸਵਾਲ ਕੀਤਾ ਗਿਆ ਸੀ ਕਿ ਉਨ੍ਹਾਂ ਫ਼ੈਕਟਰੀਆਂ ਅਤੇ ਉਦਯੋਗਿਕ ਇਕਾਈਆਂ ਦਾ ਵੇਰਵਾ ਦਿੱਤਾ ਜਾਵੇ ਜਿਹੜੀਆਂ ਧਰਤੀ ਵਿਚ ਸਿੱਧੇ ਬੋਰ ਕਰਕੇ ਦੂਸ਼ਿਤ ਤੇ ਜ਼ਹਿਰੀਲਾ ਪਾਣੀ ਪਾਉਂਦੀਆਂ ਹਨ | ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਵਾਲ ਰਾਹੀ ਪੁੱਛਿਆ ਗਿਆ ਸੀ ਕਿ ਸਰਕਾਰ ਉਨ੍ਹਾਂ ਤਰੀਕਿਆਂ ਤੇ ਨਿਗਰਾਨੀ ਪ੍ਰਣਾਲੀਆਂ ਦਾ ਵੇਰਵਾ ਦੇਵੇ ਜਿਨ੍ਹਾਂ ਰਾਹੀਂ ਬੋਰਹੋਲਜ਼ ਜਾਂ ਉਦਯੋਗਿਕ ਰਹਿੰਦ-ਖੂੰਹਦ ਰਾਹੀਂ ਜ਼ਮੀਨੀ ਪਾਣੀ ਨੂੰ ਪਲੀਤ ਕਰਨ ਵਾਲੀਆਂ ਫ਼ੈਕਟਰੀਆਂ 'ਤੇ ਨਜ਼ਰ ਰੱਖੀ ਜਾਂਦੀ ਹੈ | ਉਨ੍ਹਾਂ ਨੇ ਪੰਜਾਬ ਸਮੇਤ ਹੋਰਨਾਂ ਰਾਜਾਂ ਵਿਚ ਪਿਛਲੇ ਪੰਜ ਸਾਲਾਂ ਦੌਰਾਨ ਹੋਈਆਂ ਜਾਂਚਾਂ ਤੇ ਦੋਸ਼ੀ ਉਦਯੋਗਾਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੇਰਵਾ ਮੰਗਿਆ ਸੀ | ਇਨ੍ਹਾਂ ਸਵਾਲਾਂ ਦੇ ਜਵਾਬ ਕੇਂਦਰੀ ਜਨਸ਼ਕਤੀ ਰਾਜ ਮੰਤਰੀ ਰਾਜ ਭੂਸ਼ਨ ਚੌਧਰੀ ਨੇ ਸਵਾਲ ਦੇ ਜਵਾਬ ਤਾਂ ਦਿੱਤੇ, ਪਰ ਉਸ ਪਹਿਲੂ ਦਾ ਕੋਈ ਜ਼ਿਕਰ ਤੱਕ ਨਹੀਂ ਕੀਤਾ ਜਿਸ ਬਾਰੇ ਪੁੱਛਿਆ ਗਿਆ ਸੀ ਤੇ ਜਿਸ ਲਈ ਸਮੁੱਚਾ ਪੰਜਾਬ ਚਿੰਤਤ ਹੈ | ਕੇਂਦਰੀ ਮੰਤਰੀ ਰਾਜ ਭੂਸ਼ਨ ਚੌਧਰੀ ਨੇ ਦੱਸਿਆ ਕਿ ਦੇਸ਼ ਭਰ ਵਿਚ ਕੁਲ 4,498 ਬੇਹੱਦ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗ ਹਨ | ਜਿਨ੍ਹਾਂ ਵਿਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ 601 ਉਦਯੋਗਾਂ ਵਿਰੁੱਧ ਕਾਰਵਾਈ ਕਰਦਿਆਂ 29 ਨੂੰ ਬੰਦ ਕਰਨ ਦੇ ਨਿਰਦੇਸ਼ ਤੇ 571 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਬੇਹੱਦ ਪ੍ਰਦੂਸ਼ਣ ਫੈਲਾਉਣ ਵਾਲੇ 2 ਉਦਯੋਗਾਂ ਦੀ ਪਹਿਚਾਣ ਕੀਤੀ ਗਈ ਹੈ ਅਤੇ ਰਿਪੋਰਟ ਅਨੁਸਾਰ ਇਹ ਦੋਵੇਂ ਇਕਾਈਆਂ ਵਾਤਾਵਰਨ ਮਿਆਰਾਂ ਦੀ ਪਾਲਣਾ ਕਰ ਰਹੀਆਂ ਹਨ | ਸੰਤ ਸੀਚੇਵਾਲ ਨੇ ਇਸ ਜਵਾਬ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਗ਼ਜ਼ਾਂ ਵਿਚ ਸਭ ਕੁੱਝ ਠੀਕ ਦਿਖਾਉਣਾ ਇੱਕ ਗੱਲ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੇ ਪਾਣੀ ਦੀ ਗੁਣਵੱਤਾ ਲਗਾਤਾਰ ਖ਼ਰਾਬ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀਆਂ ਵਿਚ ਬਹੁਤ ਭਾਰੀ ਧਾਤਾਂ ਪਾਈਆਂ ਜਾ ਰਹੀਆਂ ਹਨ | ਸੰਤ ਸੀਚੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਤਸੱਲੀ ਬਖ਼ਸ਼ ਜਵਾਬ ਨਹੀਂ ਦਿੱਤਾ ਗਿਆ ਅਤੇ ਜਿਹੜੇ ਅੰਕੜੇ ਵੀ ਦੱਸੇ ਹਨ, ਉਹ ਵੀ ਭਰਮ ਵਾਲੀ ਸਥਿਤੀ ਪੈਦਾ ਕਰਦੇ ਹਨ |


ਪਿਛਲੀ ਖ਼ਬਰ ਸੰਜੇ ਅਰੋੜਾ ਨੂੰ ਮੁੜ ਮਿਲੀ ਨਿਗਮ ਦੇ ਚੀਫ਼ ਇੰਜੀਨੀਅਰ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਸ਼੍ਰੋਮਣੀ ਰੰਘਰੇਟਾ ਦਲ ਟਕਸਾਲੀ ਵਲੋਂ ਡੀ. ਐਸ. ਪੀ. ਤੇ ਡੀ. ਜੀ. ਪੀ. ਪੰਜਾਬ ਦੇ ਪੁਤਲੇ ਫੂਕਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।