11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੰਯੁਕਤ ਕਿਸਾਨ ਮੋਰਚੇ ਵਲੋਂ 6 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਦਿੱਤਾ ਜਾਵੇਗਾ ਧਰਨਾ <br/>

ਅਜੀਤ ਡੈਸਕ 04-04-2026
ਸੁਲਤਾਨਪੁਰ ਲੋਧੀ, 3 ਅਪ੍ਰੈਲ (ਥਿੰਦ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੇ ਪਾਣੀਆਂ ਦੇ ਮਸਲੇ ਦੇ ਹੱਲ ਲਈ, ਐਮ. ਐਸ. ਪੀ. ਗਰੰਟੀ ਕਾਨੂੰਨ ਬਣਾਉਣ ਲਈ, ਕਿਸਾਨ ਮਜ਼ਦੂਰਾਂ ਸਿਰ ਕਰਜ਼ਾ ਮੁਕਤੀ ਲਈ, ਖੇਤੀ ਨੀਤੀ ਲਾਗੂ ਕਰਵਾਉਣ ਲਈ, ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ 6 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ | ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਾਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਟਿੱਬਾ, ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਮੁਕੰਦ ਸਿੰਘ, ਸੁਖਵਿੰਦਰ ਸਿੰਘ ਸ਼ਹਿਰੀ, ਦਿਆਲ ਸਿੰਘ ਦੀਪੇਵਾਲ, ਮੁਖਤਾਰ ਸਿੰਘ ਚੰਦੀ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਤੇ ਬੀਜ ਬਿੱਲ ਨੂੰ ਜਲਦ ਰੱਦ ਕੀਤਾ ਜਾਵੇ |

ਪਿਛਲੀ ਖ਼ਬਰ ਨਡਾਲਾ 'ਚ ਅਕਾਲੀ ਦਲ ਵਾਰਿਸ ਪੰਜਾਬ ਨੇ ਲੋਕ ਮੁੱਦਿਆਂ 'ਤੇ ਕੀਤੀ ਚਰਚਾ ਅਗਲੀ ਖ਼ਬਰ ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਨੰਬਰਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।