10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮਿਸ਼ਨ 'ਸਮਰੱਥ' 3.0 ਤਹਿਤ ਵਧੀਆ ਅਕਾਦਮਿਕ ਪ੍ਰਦਰਸ਼ਨ ਲਈ ਮਾਸਟਰ ਪਰਮਜੀਤ ਸਿੰਘ ਚੌਹਾਨ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 04-04-2026
ਖਲਵਾੜਾ, 3 ਅਪ੍ਰੈਲ (ਮਨਦੀਪ ਸਿੰਘ ਸੰਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਤੇ ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ ਜੋਸਨ ਦੀ ਅਗਵਾਈ ਹੇਠ ਸਿੱਖਿਆ ਬਲਾਕ ਕਪੂਰਥਲਾ-1 ਵਿਚ ਮਿਸ਼ਨ 'ਸਮਰੱਥ' 3.0 ਅਕਾਦਮਿਕ ਪ੍ਰਦਰਸ਼ਨ ਦੇ ਆਧਾਰ 'ਤੇ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਜਿੰਦਰ ਸਿੰਘ ਬੱਟੂ ਤੇ ਵਿਸ਼ੇਸ਼ ਮਹਿਮਾਨ ਵਜੋਂ ਬਲਾਕ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਸ਼ਿਰਕਤ ਕੀਤੀ | ਇਸ ਦੌਰਾਨ ਮਿਸ਼ਨ 'ਸਮਰੱਥ' 3.0 ਦੇ ਆਧਾਰ ਤੇ ਬਲਾਕ ਫਗਵਾੜਾ-2 ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮਪੁਰ ਦੇ ਅਧਿਆਪਕ ਮਾਸਟਰ ਪਰਮਜੀਤ ਸਿੰਘ ਚੌਹਾਨ ਅਤੇ ਮੈਡਮ ਸੁਮਨਦੀਪ ਸ਼ਰਮਾ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨ ਪੱਤਰ ਨਾਲ ਨਿਵਾਜਿਆ ਗਿਆ | ਇਸ ਦੌਰਾਨ ਬਲਾਕ ਸਿੱਖਿਆ ਅਫ਼ਸਰ ਫਗਵਾੜਾ ਸੰਜੀਵ ਕੁਮਾਰ ਹਾਂਡਾ ਨੇ ਦੋਵੇਂ ਅਧਿਆਪਕਾਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਅਧਿਆਪਕਾਂ ਨੂੰ ਹੋਰ ਵੀ ਤਨਦੇਹੀ ਦੇ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ | ਮਾਸਟਰ ਪਰਮਜੀਤ ਸਿੰਘ ਚੌਹਾਨ ਅਤੇ ਮੈਡਮ ਸੁਮਨਦੀਪ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਲਈ ਬੜੇ ਮਾਣ ਅਤੇ ਸਤਿਕਾਰ ਦੀ ਗੱਲ ਹੈ ਕਿ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ | ਇਸ ਮੌਕੇ ਸੀ.ਐਚ.ਟੀ. ਸਤਨਾਮ ਸਿੰਘ ਨਰੂੜ, ਸੀ.ਐਚ.ਟੀ. ਮਨਜੀਤ ਲਾਲ ਭਬਿਆਣਾ, ਐਚ.ਟੀ. ਬਿਕਰਮਜੀਤ ਸਿੰਘ ਅਤੇ ਬੀ.ਆਰ.ਪੀ.

ਪਿਛਲੀ ਖ਼ਬਰ ਭਮੇਸ਼ਵਰੀ ਦੁਰਗਾ ਮੰਦਰ ਵਿਖੇ ਬਲਜਿੰਦਰ ਠੇਕੇਦਾਰ ਤੇ ਖਲਵਾੜਾ ਹੋਏ ਸਨਮਾਨਿਤ ਅਗਲੀ ਖ਼ਬਰ ਕੌਮੀ ਸਿੱਖਿਆ ਨੀਤੀ ਸੰਬੰਧੀ ਪੀ. ਟੀ. ਯੂ. ਵਿਖੇ ਕਰਵਾਇਆ ਵਿਸ਼ੇਸ਼ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।