07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗਰੀਨ ਗਰੁੱਪ ਨੰਗਲ ਲੁਬਾਣਾ ਨੇ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 05-04-2026
ਬੇਗੋਵਾਲ, 4 ਅਪ੍ਰੈਲ (ਸੁਖਜਿੰਦਰ ਸਿੰਘ)-ਪਿੰਡ ਨੰਗਲ ਲੁਬਾਣਾ ਦੇ ਸਮਾਜਿਕ ਸੰਗਠਨ ਗਰੀਨ ਗਰੁੱਪ ਵਲੋਂ ਪਿੰਡ ਦੇ ਸਟੇਡੀਅਮ ਦਾ ਨਾਂਅ ਗਿਆਨੀ ਹਰਚਰਨ ਸਿੰਘ ਦੇ ਨਾਂਅ 'ਤੇ ਰੱਖਣ ਲਈ ਮੰਗ ਕੀਤੀ ਗਈ ਹੈ | ਇਸ ਸੰਬੰਧੀ ਗਰੁੱਪ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦੇ ਨਾਂਅ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਇਕ ਮੰਗ ਪੱਤਰ ਸੌਂਪਿਆ | ਗਰੀਨ ਗਰੁੱਪ ਦੇ ਆਗੂਆਂ ਨੇ ਦੱਸਿਆ ਕਿ ਗਿਆਨੀ ਹਰਚਰਨ ਸਿੰਘ ਨੇ ਇਲਾਕੇ ਵਿਚ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜਿਸ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਸਟੇਡੀਅਮ ਦਾ ਨਾਂਅ ਉਨ੍ਹਾਂ ਦੇ ਨਾਂਅ 'ਤੇ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਵੀ ਪੇ੍ਰਰਨਾ ਮਿਲੇਗੀ | ਇਸ ਮੌਕੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਗਰੁੱਪ ਦੀ ਮੰਗ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਹ ਇਸ ਮਸਲੇ ਦਾ ਹੱਲ ਕਰਾਉਣ ਲਈ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਨੂੰ ਭੇਜਣਗੇ ਤੇ ਜਲਦ ਯੋਗ ਕਾਰਵਾਈ ਕਰਵਾਉਣ ਦੀ ਕੋਸ਼ਿਸ਼ ਕਰਨਗੇ | ਇਸ ਦੌਰਾਨ ਗਰੀਨ ਗਰੁੱਪ ਦੇ ਕਈ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਇਕਜੁੱਟ ਹੋ ਕੇ ਇਸ ਮੰਗ ਦਾ ਸਮਰਥਨ ਕੀਤਾ | ਇਸ ਮੌਕੇ ਸੁਖਜਿੰਦਰ ਸਿੰਘ ਸੋਧੀ, ਕੁਲਵਿੰਦਰ ਸਿੰਘ ਫਰਾਂਸ, ਸੁਖਮਨ ਸਿੰਘ, ਪਰਮਜੀਤ ਕੌਰ, ਗ੍ਰੀਨ ਗਰੁੱਪ ਦੇ ਮੈਂਬਰ ਅਤੇ ਹੋਰ ਹਾਜ਼ਰ ਸਨ |
ਬੀਬੀ ਜਸਵੰਤ ਕੌਰ ਬਾਗਵਾਨਪੁਰ ਭੁਲੱਥ ਕੋਆਪਰੇਟਿਵ ਐਗਰੀਕਲਚਰ ਸੁਸਾਇਟੀ ਦੇ ਮੈਂਬਰ ਬਣੇ
ਭੁਲੱਥ, 4 ਅਪ੍ਰੈਲ (ਮੇਹਰ ਚੰਦ ਸਿੱਧੂ)-ਇਥੋਂ ਥੋੜੀ ਦੂਰੀ 'ਤੇ ਪਿੰਡ ਬਾਗਵਾਨਪੁਰ ਦੇ ਵਸਨੀਕ ਬੀਬੀ ਜਸਵੰਤ ਕੌਰ ਪਤਨੀ ਸੁਖਦੇਵ ਸਿੰਘ ਗੁਰਾਇਆ ਭੁਲੱਥ ਕੋ ਆਪਰੇਟਿਵ ਸੁਸਾਇਟੀ ਪਿੰਡ ਬਾਗਵਾਨਪੁਰ 'ਚੋਂ ਸਰਬ ਸੰਮਤੀ ਨਾਲ ਮੈਂਬਰ ਚੁਣੇ ਗਏ | ਇਸ ਮੌਕੇ ਬੀਬੀ ਜਸਵੰਤ ਕੌਰ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਸਾਇਟੀ ਵਲੋਂ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਨਗੇ |

ਪਿਛਲੀ ਖ਼ਬਰ ਆਨੰਦ ਪਬਲਿਕ ਸਕੂਲ ਦੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਅਧਿਆਪਕਾਂ ਦੀ ਲਗਾਈ ਗਈ ਵਰਕਸ਼ਾਪ <br/> ਅਗਲੀ ਖ਼ਬਰ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।