08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਸਰਵ ਧਰਮ ਅਰਦਾਸ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ <br/>

ਅਜੀਤ ਡੈਸਕ 05-04-2026
ਫਗਵਾੜਾ, 4 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਵਿਖੇ ਅੱਜ ਸਰਵ ਧਰਮ ਅਰਦਾਸ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਕੀਤੀ ਗਈ | ਅਧਿਆਪਕ ਵਰਗ ਵੱਲੋਂ ਸ਼੍ਰੀ ਮਹਾਂਵੀਰ ਸਵਾਮੀ ਦੀ ਵੰਦਨਾ ਦੇ ਨਾਲ-ਨਾਲ ਸ਼੍ਰੀ ਸੁਖਮਨੀ ਸਾਹਿਬ ਤੇ ਦੁਰਗਾ ਜੀ ਦਾ ਪਾਠ ਕਰਕੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਸਕੂਲ 'ਚ ਦਾਖ਼ਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਦਾ ਸੁਆਗਤ ਵੀ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ ਨੇ ਬੱਚਿਆਂ ਨੂੰ ਮਨ ਲੱਗਾ ਕੇ ਪੜ੍ਹਾਈ ਕਰਨ ਤੇ ਨਵੇਂ ਸੈਸ਼ਨ 'ਚ ਸਕੂਲ ਦੀਆਂ ਮਰਿਆਦਾਵਾਂ, ਮਾਪਦੰਡਾਂ ਤੇ ਸ਼ਿਸ਼ਟਾਚਾਰ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੀ ਤਰੱਕੀ ਵਿਚ ਅਧਿਆਪਕ ਵਰਗ ਦਾ ਅਮੋਲ ਯੋਗਦਾਨ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਲਲਿਤ ਜੈਨ ਤੇ ਖ਼ਜ਼ਾਨਚੀ ਅਜੀਤ ਜੈਨ ਨੇ ਵੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਨਵਨਿਯੁਕਤ ਥਾਣਾ ਸਦਰ ਮੁਖੀ ਰਣਜੀਤ ਸਿੰਘ ਨੇ ਕਾਲਾ ਸੰਘਿਆਂ ਵਿਖੇ ਸਰਪੰਚਾਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਆਨੰਦ ਪਬਲਿਕ ਸਕੂਲ ਦੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਅਧਿਆਪਕਾਂ ਦੀ ਲਗਾਈ ਗਈ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।