08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਿਸ਼ਨ ਸਮਰੱਥ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਤੇ ਸਕੂਲ ਮੁਖੀਆਂ ਦਾ ਸਨਮਾਨ <br/>

ਅਜੀਤ ਡੈਸਕ 05-04-2026
ਕਪੂਰਥਲਾ, 4 ਅਪ੍ਰੈਲ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਦੇ ਮਿਸ਼ਨ ਸਮਰੱਥ 3.0 ਅਕਾਦਮਿਕ ਪ੍ਰਦਰਸ਼ਨ ਦੇ ਆਧਾਰ 'ਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਤੇ ਵਿੱਦਿਅਕ ਸੈਸ਼ਨ 2025-26 ਦੌਰਾਨ ਅਧਿਆਪਕਾਂ ਦੇ ਸੈਮੀਨਾਰਾਂ ਵਿਚ ਬਤੌਰ ਰਿਸੋਰਸ ਪਰਸਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਬਲਾਕ-1 ਕਪੂਰਥਲਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ ਤੇ ਜ਼ਿਲ੍ਹਾ ਕੋਆਰਡੀਨੇਟਰ ਮਿਸ਼ਨ ਸਮਰੱਥ ਹਰਮਿੰਦਰ ਸਿੰਘ ਜੋਸ਼ਨ ਦੀ ਦੇਖ ਰੇਖ ਹੇਠ ਇਕ ਸਮਾਗਮ ਕਰਵਾਇਆ, ਜਿਸ 'ਚ ਡਾ. ਬਲਵਿੰਦਰ ਸਿੰਘ ਬੱਟੂ ਮੁੱਖ ਮਹਿਮਾਨ ਵਜੋਂ ਤੇ ਬੀ. ਪੀ. ਈ. ਓ. ਕਪੂਰਥਲਾ-1 ਰਜੇਸ਼ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਮਾਗਮ 'ਚ ਸਰਕਾਰੀ ਐਲੀਮੈਂਟਰੀ ਸਕੂਲ ਖੀਰਾਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਸੰਧਰ ਜਗੀਰ, ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਅਰਾਈਆਂ, ਸਰਕਾਰੀ ਐਲੀਮੈਂਟਰੀ ਸਕੂਲ ਨਵਾਂ ਪਿੰਡ, ਸਰਕਾਰੀ ਐਲੀਮੈਂਟਰੀ ਸਕੂਲ ਮੁਗਲ ਚੱਕ, ਸਰਕਾਰੀ ਐਲੀਮੈਂਟਰੀ ਸਕੂਲ ਪ੍ਰੇਮਪੁਰਾ ਦੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ | ਇਸ ਤੋਂ ਇਲਾਵਾ ਉਨ੍ਹਾਂ ਰਿਸੋਰਸ ਪਰਸਨ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਰਚਨਾਪੁਰੀ, ਸ਼ੈਲਜਾ ਸ਼ਰਮਾ, ਪਵਨ ਕੁਮਾਰ ਜੋਸ਼ੀ, ਜੋਤੀ ਨਰੂਲਾ, ਨਵਰੀਤ ਕੌਰ, ਜਸਪ੍ਰੀਤ ਕੌਰ, ਸੁਰਿੰਦਰ ਕੁਮਾਰ, ਅਕਬਰ ਖਾਂ, ਮਨਜੀਤ ਲਾਲ, ਬਿਕਰਮਜੀਤ ਸਿੰਘ, ਹਰਪ੍ਰੀਤ ਸਿੰਘ ਭੁਲੱਥ, ਰੇਸ਼ਮ ਲਾਲ, ਹਰਪ੍ਰੀਤ ਸਿੰਘ ਨਡਾਲਾ, ਤਰਸੇਮ ਸਿੰਘ, ਜੋਗਿੰਦਰ ਸਿੰਘ, ਡਾ. ਪਰਮਜੀਤ ਕੌਰ, ਨਵਜੋਤ ਸਿੰਘ, ਸੁਵਿੰਦਰ ਸਿੰਘ, ਕਰਮਜੀਤ ਗਿੱਲ, ਗੁਰਪ੍ਰੀਤ ਸਿੰਘ, ਕੁਲਦੀਪ ਚੰਦ, ਸਤਨਾਮ ਸਿੰਘ, ਰਸ਼ਪਾਲ ਸਿੰਘ ਮੌਲੀ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ, ਸ਼ਾਲਿਨੀ ਸੁਥਰ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੂੰ ਵੀ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਵਿੰਦਰ ਸਿੰਘ ਬੱਟੂ ਨੇ ਸਨਮਾਨਿਤ ਸਕੂਲ ਮੁਖੀਆਂ ਤੇ ਰਿਸੋਰਸ ਪਰਸਨ ਨੂੰ ਮੁਬਾਰਕਬਾਦ ਦਿੱਤੀ | ਬੀ. ਪੀ. ਈ. ਓ. ਰਜੇਸ਼ ਕੁਮਾਰ ਨੇ ਸਨਮਾਨਿਤ ਕੀਤੇ ਗਏ ਅਧਿਆਪਕਾਂ ਨੂੰ ਵਧਾਈ ਦਿੱਤੀ | ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਬੀ. ਪੀ. ਈ. ਓ. ਕਪੂਰਥਲਾ ਵਲੋਂ ਸਮਾਗਮ 'ਚ ਸ਼ਿਰਕਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੇ ਦੋ ਵਿਦਿਆਰਥੀਆਂ ਨੂੰ ਮਿਲੀ ਜਸਵੰਤ ਸਿੰਘ ਰਾਏ ਸਕਾਲਰਸ਼ਿਪ <br/> ਅਗਲੀ ਖ਼ਬਰ ਨਡਾਲਾ ਕਾਲਜ ਵਿਖੇ 'ਵਿਸ਼ਵ ਕਵਿਤਾ ਦਿਵਸ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।