08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਲਾਇਲਪੁਰ ਖ਼ਾਲਸਾ ਕਾਲਜ ਦੇ ਦੋ ਵਿਦਿਆਰਥੀਆਂ ਨੂੰ ਮਿਲੀ ਜਸਵੰਤ ਸਿੰਘ ਰਾਏ ਸਕਾਲਰਸ਼ਿਪ <br/>

ਅਜੀਤ ਡੈਸਕ 05-04-2026
ਕਪੂਰਥਲਾ, 4 ਅਪ੍ਰੈਲ (ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਅਕਾਦਮਿਕ ਖੇਤਰ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੀ. ਸੀ. ਏ. ਸਮੈਸਟਰ ਛੇਵਾਂ ਦੇ ਵਿਦਿਆਰਥੀ ਸੁਧਾਂਸ਼ੂ ਪ੍ਰਭਾਕਰ ਤੇ ਵਰਨਪ੍ਰੀਤ ਕੌਰ ਨੂੰ ਜਸਵੰਤ ਰਾਏ ਮੈਮੋਰੀਅਲ ਟਰੱਸਟ ਜਲੰਧਰ ਵਲੋਂ ਭੇਜੀ ਗਈ 20 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਦਿੱਤੀ ਗਈ | ਟਰੱਸਟ ਦੇ ਚੇਅਰਮੈਨ ਡਾ. ਅਮਰਜੀਤ ਸਿੰਘ ਰਾਏ ਵਲੋਂ ਭੇਜ ਇਹ ਰਕਮ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੋਵਾਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ | ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਬੀਰ ਕੌਰ ਨੇ ਜਸਵੰਤ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਡਾ. ਢਿੱਲੋਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਉੱਜਵਲ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਕੇ ਹੋਰਾਂ ਲਈ ਵੀ ਮਿਸਾਲ ਬਣਨਾ ਚਾਹੀਦਾ ਹੈ | ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਕਾਲਜ ਸੁਪਰਡੈਂਟ ਮਹਿਕ ਮਲਹੋਤਰਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਬੇਬੇ ਨਾਨਕੀ ਜੀ ਵਿਖੇ ਸੁੰਦਰ ਦਸਤਾਰ ਸਜਾਓ ਮੁਕਾਬਲਿਆਂ 'ਚੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚੇ ਅੱਵਲ ਅਗਲੀ ਖ਼ਬਰ ਮਿਸ਼ਨ ਸਮਰੱਥ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਤੇ ਸਕੂਲ ਮੁਖੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।