08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰੂ ਤੇਗ ਬਹਾਦਰ ਸਾਹਿਬ ਤੇ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ 7 ਤੇ 9 ਅਪ੍ਰੈਲ ਨੂੰ -ਜਥੇ: ਡੋਗਰਾਂਵਾਲਾ <br/>

ਅਜੀਤ ਡੈਸਕ 05-04-2026
ਕਪੂਰਥਲਾ, 4 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਅਰਜਨ ਦੇਵ ਜੀ, ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਸੰਬੰਧੀ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਇਕ ਮੀਟਿੰਗ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਤੇ ਧਾਰਮਿਕ ਆਗੂ ਜਥੇਦਾਰ ਜਸਵਿੰਦਰ ਸਿੰਘ ਬਤਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਗਈ | ਇਸ ਸੰਬੰਧੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਹਰਜੀਤ ਸਿੰਘ ਭਾਟੀਆ ਤੇ ਨਵਜੀਤ ਸਿੰਘ ਰਾਜੂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 7 ਤੇ 9 ਅਪ੍ਰੈਲ ਸ਼ਾਮ ਨੂੰ ਸ਼ਾਮ 7 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ 'ਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ | ਜਿਸ ਵਿਚ ਭਾਈ ਵਰਿਆਮ ਸਿੰਘ ਕਪੂਰ, ਭਾਈ ਪਲਵਿੰਦਰ ਸਿੰਘ ਸਾਰੰਗ ਅਤੇ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸੇ ਤਰ੍ਹਾਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ 12 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 14 ਅਪ੍ਰੈਲ ਨੂੰ ਸਵੇਰੇ 11 ਵਜੇ ਪੈਣਗੇ | ਉਪਰੰਤ ਦੁਪਹਿਰ 3 ਵਜੇ ਤੱਕ ਕੀਰਤਨ ਸਮਾਗਮ ਹੋਣਗੇ | ਇਨ੍ਹਾਂ ਆਗੂਆਂ ਨੇ ਦੱਸਿਆ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 18 ਅਪ੍ਰੈਲ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ਾਮ 7 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਸਮਾਗਮ ਹੋਵੇਗਾ | ਇਸੇ ਲੜੀ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ 19 ਅਪ੍ਰੈਲ ਨੂੰ ਸਵੇਰੇ 9 ਵਜੇ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ | ਪ੍ਰਬੰਧਕਾਂ ਨੇ ਦੱਸਿਆ ਕਿ ਇਸੇ ਦਿਨ ਹੀ ਦੁਬਾਰਾ ਸ੍ਰੀ ਸਹਿਜ ਪਾਠ ਆਰੰਭ ਹੋਣਗੇ | ਉਨ੍ਹਾਂ ਕਿਹਾ ਕਿ 30 ਅਪ੍ਰੈਲ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ | ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਕੁਲਵਿੰਦਰ ਸਿੰਘ, ਭਾਈ ਮੋਹਕਮ ਸਿੰਘ ਤੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਸਮੂਹ ਸੰਗਤਾਂ ਨੂੰ ਇਨ੍ਹਾਂ ਸਾਰੇ ਸਮਾਗਮਾਂ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਮੀਟਿੰਗ ਵਿਚ ਚਰਨਜੀਤ ਸਿੰਘ ਵਾਲੀਆ, ਵਰਿਆਮ ਸਿੰਘ ਕਪੂਰ, ਦਵਿੰਦਰ ਸਿੰਘ ਦੇਵ, ਮਨਜੀਤ ਸਿੰਘ, ਜਸਬੀਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਸੁਖਰਾਜ ਸਿੰਘ, ਨਵਜੀਤ ਸਿੰਘ ਰਾਜੂ, ਹਰਦਿਆਲ ਸਿੰਘ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਮਨਮੋਹਨ ਸਿੰਘ, ਮਨਪ੍ਰੀਤ ਸਿੰਘ ਮਨੀ, ਸੁਰਜੀਤ ਸਿੰਘ ਵਿੱਕੀ, ਸੁਰਿੰਦਰਪਾਲ ਸਿੰਘ ਬਿੱਟੂ, ਅਮਰਜੀਤ ਸਿੰਘ ਥਿੰਦ, ਜਸਪਾਲ ਸਿੰਘ ਖੁਰਾਣਾ, ਜੋਧ ਸਿੰਘ, ਰਛਪਾਲ ਸਿੰਘ, ਲਖਬੀਰ ਸਿੰਘ ਸ਼ਾਹੀ, ਉਪਿੰਦਰ ਸਿੰਘ, ਜਸਬੀਰ ਸਿੰਘ ਖ਼ਾਲਸਾ, ਅਜੀਤ ਸਿੰਘ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸਵਰਨ ਸਿੰਘ ਸਮੇਤ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਅੱਖਰ ਮੰਚ ਵਲੋਂ ਸੇਵਾ ਮੁਕਤੀ 'ਤੇ ਮੁੱਖ ਅਧਿਆਪਕ ਹਰਪਿੰਦਰ ਸਿੰਘ ਬਾਜਵਾ ਦਾ ਸਨਮਾਨ <br/> ਅਗਲੀ ਖ਼ਬਰ ਬੇਬੇ ਨਾਨਕੀ ਜੀ ਵਿਖੇ ਸੁੰਦਰ ਦਸਤਾਰ ਸਜਾਓ ਮੁਕਾਬਲਿਆਂ 'ਚੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚੇ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।