08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ <br/>

ਅਜੀਤ ਡੈਸਕ 05-04-2026
ਕਪੂਰਥਲਾ, 4 ਅਪ੍ਰੈਲ (ਸਡਾਨਾ)-ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਬੱਚਿਆਂ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਦੀਆਂ ਪੰਜ ਪੌੜੀਆਂ ਦਾ ਪਾਠ ਕੀਤਾ, ਉਪਰੰਤ ਸ਼ਬਦ ਗਾਇਣ ਕਰਕੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਅਰਦਾਸ ਉਪਰੰਤ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਹੋਈ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਕਿਹਾ ਕਿ ਨਵੇਂ ਸੁਪਨਿਆਂ ਤੇ ਇੱਛਾਵਾਂ ਨਾਲ ਅਸੀਂ ਇਕ ਹੋਰ ਸ਼ਾਨਦਾਰ ਵਿੱਦਿਅਕ ਯਾਤਰਾ 'ਚ ਕਦਮ ਰੱਖਿਆ ਹੈ ਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਮਾਪਿਆਂ ਅਤੇ ਬੱਚਿਆਂ ਦੇ ਸੁਪਨੇ ਪੂਰੇ ਹੋਣ | ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ 'ਚ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਮੈਂਬਰ ਐਸ. ਜੀ. ਪੀ. ਸੀ., ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਸ਼ਮਸ਼ਾਨਘਾਟ ਭੁਲੱਥ ਗਰਬੀ ਵਾਲੀ ਗਲੀ ਦਾ ਨਿਰਮਾਣ ਮੁਕੰਮਲ <br/> ਅਗਲੀ ਖ਼ਬਰ ਅੱਖਰ ਮੰਚ ਵਲੋਂ ਸੇਵਾ ਮੁਕਤੀ 'ਤੇ ਮੁੱਖ ਅਧਿਆਪਕ ਹਰਪਿੰਦਰ ਸਿੰਘ ਬਾਜਵਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।