08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਐਸ. ਪੀ. ਦਫ਼ਤਰ ਮੂਹਰੇ ਧਰਨਾ ਪ੍ਰਦਰਸ਼ਨ 11 ਨੂੰ <br/>

ਅਜੀਤ ਡੈਸਕ 05-04-2026
ਸੁਲਤਾਨਪੁਰ ਲੋਧੀ, 4 ਅਪ੍ਰੈਲ (ਨਰੇਸ਼ ਹੈਪੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਿਛਲੇ ਲੰਮੇ ਸਮੇਂ ਤੋਂ ਡੀ. ਐਸ. ਪੀ. ਦਫ਼ਤਰ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਤੇ ਵੱਖ ਵੱਖ ਥਾਣਿਆਂ ਵਿਚ ਪੀੜਤ ਲੋਕਾਂ ਦੀਆਂ ਦਿੱਤੀਆਂ ਦਰਖ਼ਾਸਤਾਂ ਦੀ ਕੋਈ ਵੀ ਸੁਣਵਾਈ ਨਾ ਹੋਣ ਤੇ ਕੀਤੀ ਜਾ ਰਹੀ ਖੱਜਲਖੁਆਰੀ ਦੇ ਰੋਸ ਵਜੋਂ ਜਥੇਬੰਦੀਆਂ ਦਾ ਸਾਂਝਾ ਵਫ਼ਦ ਡੀ. ਐਸ. ਪੀ. ਦਫ਼ਤਰ ਸੁਲਤਾਨਪੁਰ ਲੋਧੀ ਮਿਲਣ ਲਈ ਪਹੁੰਚਿਆ ਪਰ ਡੀ. ਐਸ. ਪੀ. ਦੀ ਗੈਰ ਮੌਜੂਦਗੀ ਥਾਣਾ ਸੁਲਤਾਨਪੁਰ ਲੋਧੀ ਦੇ ਐਸ. ਐਚ. ਓ. ਇੰਸਪੈਕਟਰ ਹਰਿੰਦਰ ਸਿੰਘ ਅਤੇ ਰੀਡਰ ਡੀ. ਐਸ. ਪੀ. ਦਫ਼ਤਰ ਨੂੰ ਲਿਖਤੀ ਜਾਣਕਾਰੀ ਦਿੱਤੀ | ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਹੋਇਆ ਉਨ੍ਹਾਂ ਕਿਹਾ ਕਿ ਕਿੰਨੀ ਮਾੜੀ ਗੱਲ ਹੈ ਕਿ ਇਨਸਾਨ ਲੈਣ ਲਈ ਪੀੜਤ ਲੋਕਾਂ ਵਲੋਂ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਸਾਹਮਣੇ ਪੇਸ਼ ਹੋ ਕੇ ਦਿੱਤੀਆਂ ਦਰਖ਼ਾਸਤਾਂ ਨੂੰ ਸੰਬੰਧਿਤ ਡਿਪਟੀ ਦਫ਼ਤਰ ਅਤੇ ਵੱਖ-ਵੱਖ ਥਾਣਿਆਂ ਵਿਚ ਸਾਲਾਂ ਬੱਧੀ ਰੱਦੀ ਦੀ ਟੋਕਰੀ 'ਚ ਸੁੱਟ ਦਿੱਤਾ ਜਾਂਦਾ ਹੈ | ਪੀੜਤ ਇਨਸਾਫ਼ ਲੈਣ ਲਈ ਪੁਲਿਸ ਕੋਲ ਗੇੜੇ ਮਾਰ ਕੇ ਖੱਜਲ-ਖ਼ੁਆਰ ਹੋ ਰਹੇ ਹਨ | ਆਗੂਆਂ ਨੇ ਕਿਹਾ ਕਿ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਦੇ ਪੱਖਪਾਤੀ ਰਵਈਏ ਖ਼ਿਲਾਫ਼ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ 11 ਨੂੰ ਡੀ. ਐਸ. ਪੀ. ਦਫ਼ਤਰ ਸੁਲਤਾਨਪੁਰ ਲੋਧੀ ਮੂਹਰੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਵਰਕਰ ਜਿਨ੍ਹਾਂ 'ਚ ਨਿਰਮਲ ਸਿੰਘ ਸ਼ੇਰਪੁਰ ਸੱਧਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ, ਅਮਰਜੀਤ ਸਿੰਘ ਜਵਾਲਾਪੁਰ, ਕੁਲਵਿੰਦਰ ਸਿੰਘ ਭੰਡਾਲ ਬੇਟ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਹੰਸਾ ਸਿੰਘ ਮੁੰਡੀ, ਸੀਤਲ ਸਿੰਘ ਸੰਗੋਜਲਾ, ਸੁੱਚਾ ਸਿੰਘ, ਪਲਵਿੰਦਰ ਸਿੰਘ ਕਮਾਲਪੁਰ, ਪਰਮਜੀਤ ਸਿੰਘ ਭੰਡਾਲ, ਮਲਕੀਤ ਸਿੰਘ ਧਾਲੀਵਾਲ, ਬਚਿੱਤਰ ਸਿੰਘ ਸ਼ੇਰਪੁਰ ਸੱਧਾ, ਬਲਕਾਰ ਸਿੰਘ ਕਮਾਲਪੁਰ, ਕੁਲਦੀਪ ਕੌਰ ਉੱਚਾ ਬੋਹੜ ਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਮਨਜੀਤ ਕੌਰ ਜੱਬੋ ਸੁਧਾਰ ਬਿੰਦਰ ਕੌਰ ਆਦਿ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਧੁੱਸੀ ਬੰਨ੍ਹ 'ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਚਰਚਾ <br/> ਅਗਲੀ ਖ਼ਬਰ ਸ਼ਮਸ਼ਾਨਘਾਟ ਭੁਲੱਥ ਗਰਬੀ ਵਾਲੀ ਗਲੀ ਦਾ ਨਿਰਮਾਣ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।