08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਧੁੱਸੀ ਬੰਨ੍ਹ 'ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਚਰਚਾ <br/>

ਅਜੀਤ ਡੈਸਕ 05-04-2026
ਸੁਲਤਾਨਪੁਰ ਲੋਧੀ, 4 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਬਣਾਈ ਰੱਖਣ ਲਈ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ | ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕਰਨ ਉਪਰੰਤ ਸੰਤ ਸੀਚੇਵਾਲ ਨੇ ਦੱਸਿਆ ਇਸ ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਤੇ 89 ਕਿੱਲੋਮੀਟਰ ਲੰਮੀ ਤੇ 18 ਫੁੱਟ ਚੌੜੀ ਪੱਕੀ ਸੜਕ ਬਣਾਈ ਜਾਣੀ ਹੈ | ਯਾਦ ਰਹੇ ਕਿ ਇਹ ਸੜਕ ਬਣਾਉਣ ਬਾਰੇ ਪਹਿਲੀ ਮੀਟਿੰਗ 12 ਜੂਨ 2023 ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਹੋਈ ਸੀ | ਜਿਸ ਬਾਰੇ ਸੰਤ ਸੀਚੇਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਸੀ | ਇਹ ਮੀਟਿੰਗ ਉਸ ਵੇਲੇ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਅਗਵਾਈ ਵਿਚ ਹੋਈ ਸੀ | ਪੰਜਾਬ ਰਾਜ ਮੰਡੀ ਬੋਰਡ ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਧੁੱਸੀ ਬੰਨ੍ਹ 'ਤੇ ਸੜਕ ਬਣਨ ਨਾਲ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ | ਮੰਡੀ ਬੋਰਡ ਦੇ ਇਸ ਸੜਕ 'ਤੇ 117 ਕਰੋੜ ਦੇ ਕਰੀਬ ਦੀ ਲਾਗਤ ਆਉਣ ਦਾ ਅਨੁਮਾਨ ਲਗਾਇਆ ਸੀ | ਅੱਜ ਹੋਈ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਇਹ ਸੜਕ ਨਬਾਰਡ ਏਜੰਸੀ ਦੀ ਮਦਦ ਨਾਲ ਬਣਾਈ ਜਾਣੀ ਸੀ | ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਇਸ ਸੜਕ ਨੂੰ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਜਾਵੇ ਤਾਂ ਇਸ ਨਾਲ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਸੁਖ ਦਾ ਸਾਹ ਆਵੇਗਾ | ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾ ਜਿੱਥੇ ਚਾਰ ਘਰ ਸਤਲੁਜ ਦਰਿਆ ਵਿਚ ਰੁੜ੍ਹ ਗਏ ਸਨ | ਧੁੱਸੀ ਬੰਨ੍ਹ ਦੇ ਇਸ 2200 ਫੁੱਟ ਲੰਮੇ ਸੰਵੇਦਨਸ਼ੀਲ ਹਿੱਸੇ ਵਿਚ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਹਿੱਸੇ ਵਿਚ 13 ਸਟੱਡ ਤੇ ਦੋ ਸਪਰ ਬਣਾਏ ਜਾ ਰਹੇ ਹਨ | ਪੱਥਰ ਲਗਾਉਣ ਦੇ ਇਸ ਕੰਮ ਨੂੰ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ | ਸੰਤ ਸੀਚੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਹੁਤ ਸੰਜੀਦਾ ਹਨ | ਉਨ੍ਹਾਂ ਮੁਲਾਕਾਤ ਉਪਰੰਤ ਭਰੋਸਾ ਦਿੱਤਾ ਕਿ ਉਹ ਅਪ੍ਰੈਲ ਦੇ ਆਖ਼ਰੀ 'ਚ ਬੁੱਢੇ ਦਰਿਆ ਦੀ ਸਫ਼ਾਈ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਆਉਣਗੇ |

ਪਿਛਲੀ ਖ਼ਬਰ ਫਗਵਾੜਾ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਨੇ ਬਣਾਈ 51 ਮੈਂਬਰ ਟੀਮ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਐਸ. ਪੀ. ਦਫ਼ਤਰ ਮੂਹਰੇ ਧਰਨਾ ਪ੍ਰਦਰਸ਼ਨ 11 ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।