09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਸਾਨ ਆਗੂਆਂ ਨੇ ਨਿੱਜੀ ਸਕੂਲਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 05-04-2026
ਕਪੂਰਥਲਾ, 4 ਅਪ੍ਰੈਲ (ਸਡਾਨਾ)-ਕਿਸਾਨ ਆਗੂ ਗੁਰਦੀਪ ਸਿੰਘ ਭੰਡਾਲ, ਨਛੱਤਰ ਸਿੰਘ, ਧਰਮਿੰਦਰ ਸਿੰਘ ਵਲੋਂ ਇਕ ਵਫ਼ਦ ਦੇ ਰੂਪ 'ਚ ਨਵੇਂ ਵਿੱਦਿਅਕ ਵਰ੍ਹੇ ਮੌਕੇ ਨਿੱਜੀ ਸਕੂਲਾਂ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਕੀਤੀ ਜਾਂਦੀ ਕਥਿਤ ਲੁੱਟ ਦੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਮਿੱਤ ਕੁਮਾਰ ਪੰਚਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਮੰਗ-ਪੱਤਰ ਦਿੱਤਾ ਗਿਆ | ਉਕਤ ਆਗੂਆਂ ਨੇ ਕਿਹਾ ਕਿ ਸਕੂਲਾਂ ਵਲੋਂ 500 ਰੁਪਏ ਤੋਂ ਲੈ ਕੇ 1500 ਰੁਪਏ ਤੱਕ ਦਾ ਫ਼ੀਸਾਂ 'ਚ ਵਾਧਾ ਕੀਤਾ ਗਿਆ ਹੈ ਅਤੇ ਕਿਤਾਬਾਂ ਤੇ ਵਰਦੀਆਂ ਦੀਆਂ ਦੁਕਾਨਾਂ ਨਾਲ ਵੀ ਨਿੱਜੀ ਸਕੂਲਾਂ ਵਾਲਿਆਂ ਦੀ ਗੰਢ-ਤੁਪ ਹੈ ਅਤੇ ਕਈ ਸਕੂਲ ਸਿੱਖਿਆ ਅਧਿਕਾਰ ਕਾਨੂੰਨ ਦੀਆਂ ਸ਼ਰਤਾਂ ਦੀ ਵੀ ਪਾਲਣਾ ਨਹੀਂ ਕਰ ਰਹੇ | ਵਫ਼ਦ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਫ਼ੀਸ ਰੈਗੂਲੇਟਰੀ ਚੇਅਰਮੈਨ ਹੋਣ ਦੇ ਨਾਤੇ ਉਹ ਸਕੂਲਾਂ ਦੇ ਰਿਕਾਰਡ ਦੀ ਜਾਂਚ ਕਰਵਾਉਣ ਅਤੇ ਫ਼ੀਸਾਂ ਦੇ ਬੋਲੇੜੇ ਵਾਧੇ ਨੂੰ ਰੋਕਿਆ ਜਾਵੇ, ਜੇਕਰ ਇਹ ਲੁੱਟ ਬੰਦ ਨਾ ਹੋਈ ਤਾਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ | ਜਿਸ 'ਤੇ ਡਿਪਟੀ ਕਮਿਸ਼ਨਰ ਨੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ | ਇਸ ਮੌਕੇ ਸੁਖਦੇਵ ਸਿੰਘ ਖੀਰਾਂਵਾਲੀ, ਮਨਪ੍ਰੀਤ ਸਿੰਘ ਮੰਨਾ, ਲਖਵਿੰਦਰ ਸਿੰਘ, ਸਕੱਤਰ ਸਿੰਘ, ਇੰਦਰਜੀਤ ਸਿੰਘ, ਹਰਪਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ-ਹੀਰਾ ਸਿੰਘ ਗਾਬੜ੍ਹੀਆ <br/> ਅਗਲੀ ਖ਼ਬਰ ਰੇਹੜੀ ਚਾਲਕ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ 10 ਹਜ਼ਾਰ ਰੁਪਏ ਖੋਹ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।