09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ-ਹੀਰਾ ਸਿੰਘ ਗਾਬੜ੍ਹੀਆ <br/>

ਅਜੀਤ ਡੈਸਕ 05-04-2026
ਫਗਵਾੜਾ, 4 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜ੍ਹੀਆ ਨੇ ਫਗਵਾੜਾ ਦੌਰੇ ਦੌਰਾਨ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਤੇ ਕੋਰ ਕਮੇਟੀ ਮੈਂਬਰ ਪੰਜਾਬ ਵਪਾਰ ਵਿੰਗ ਨਾਲ ਉਨ੍ਹਾਂ ਦੇ ਦਫ਼ਤਰ ਫਗਵਾੜਾ ਵਿਖੇ ਅਹਿਮ ਮੁਲਾਕਾਤ ਕੀਤੀ | ਦੋਵੇਂ ਆਗੂਆਂ ਦਰਮਿਆਨ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਫਗਵਾੜਾ ਤੋਂ ਉਮੀਦਵਾਰ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ | ਗੱਲਬਾਤ ਕਰਦਿਆਂ ਹੀਰਾ ਸਿੰਘ ਗਾਬੜ੍ਹੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਵਿਗੜ ਰਹੀ ਸਥਿਤੀ 'ਤੇ ਗੰਭੀਰ ਚਿੰਤਾ ਜਤਾਈ | ਉਨ੍ਹਾਂ ਕਿਹਾ ਕਿ ਰਾਜ ਵਿਚ ਅਮਨ-ਸ਼ਾਂਤੀ ਦਾ ਮਾਹੌਲ ਖ਼ਤਰੇ ਵਿਚ ਦਿੱਖ ਰਿਹਾ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਸਰਕਾਰ ਦੀ ਨਾਕਾਮੀਆਂ ਕਾਰਨ ਅਪਰਾਧ ਅਤੇ ਗੁੰਡਾਗਰਦੀ ਵੱਧ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਹਮੇਸ਼ਾ ਮਜ਼ਬੂਤੀ ਨਾਲ ਖੜਾ ਰਹੇਗਾ | ਇਸ ਮੌਕੇ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਸਥਾਰ ਨਾਲ ਰਣਨੀਤੀ ਤਿਆਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਫਗਵਾੜਾ ਹਲਕੇ ਤੋਂ ਇਕ ਮਜ਼ਬੂਤ, ਇਮਾਨਦਾਰ ਤੇ ਹਰਮਨ ਪਿਆਰਾ ਉਮੀਦਵਾਰ ਮੈਦਾਨ ਵਿਚ ਉਤਾਰਨਾ ਪਾਰਟੀ ਦੀ ਪ੍ਰਾਥਮਿਕਤਾ ਹੈ, ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਵਿਚ ਨਾ ਸਿਰਫ਼ ਫਗਵਾੜਾ ਦੇ ਵੋਟਰਾਂ ਦੀ ਅਹਿਮ ਭੂਮਿਕਾ ਹੋਵੇ ਬਲਕਿ ਫਗਵਾੜਾ ਨੂੰ ਜ਼ਿਲੇ੍ਹ ਦਾ ਦਰਜਾ ਦੁਆ ਕੇ ਸਰਬ ਪੱਖੀ ਵਿਕਾਸ ਕਰਵਾਇਆ ਜਾ ਸਕੇ | ਉਨ੍ਹਾਂ ਹੋਰ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਸਾਨੂੰ ਜੋ ਵੀ ਫਗਵਾੜੇ ਤੋਂ ਉਮੀਦਵਾਰ ਦੇਣਗੇ | 2027 ਦੀਆਂ ਵਿਧਾਨਸਭਾ ਚੋਣਾਂ ਵਿਚ ਉਸ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਾਂਗੇ ਅਤੇ ਪੰਜਾਬ ਦੇ ਵਿਕਾਸ ਵਾਸਤੇ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਾਇਆ ਜਾਵੇਗਾ |

ਪਿਛਲੀ ਖ਼ਬਰ ਮੌਸਮ ਖ਼ਰਾਬ ਹੋਣ ਤੇ ਰੁਕ ਰੁਕ ਕੇ ਹੋ ਰਹੀ ਬਾਰਿਸ਼ ਨਾਲ ਕਿਸਾਨਾਂ 'ਚ ਚਿੰਤਾ ਅਗਲੀ ਖ਼ਬਰ ਕਿਸਾਨ ਆਗੂਆਂ ਨੇ ਨਿੱਜੀ ਸਕੂਲਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।