09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪ੍ਰਸ਼ਾਸਨ ਨੇ ਨਸ਼ੇ ਦੇ ਸੌਦਾਗਰਾਂ ਵਲੋਂ ਕੀਤੀ ਨਾਜਾਇਜ਼ ਉਸਾਰੀ 'ਤੇ ਚਲਾਇਆ ਪੀਲਾ ਪੰਜਾ <br/>

ਅਜੀਤ ਡੈਸਕ 05-04-2026
ਸੁਭਾਨਪੁਰ, 4 ਅਪ੍ਰੈਲ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਡੋਗਰਾਂਵਾਲ ਵਿਖੇ ਨਸ਼ੀਲੇ ਪਦਾਰਥ ਵੇਚ ਕੇ ਪੰਚਾਇਤ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਕੇ ਬਣਾਈਆਂ ਆਲੀਸ਼ਾਨ ਕੋਠੀਆਂ 'ਤੇ ਅੱਜ ਪ੍ਰਸ਼ਾਸਨ ਦਾ ਪੀਲਾ ਪੰਜਾ ਫਿਰਿਆ | ਇਸ ਮੌਕੇ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ. ਡੀ. ਪੀ. ਓ. ਨਡਾਲਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪਰਮਜੀਤ ਕੌਰ ਪਤਨੀ ਲਖਵੀਰ ਸਿੰਘ ਤੇ ਮੰਗਾਂ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਡੋਗਰਾਂਵਾਲ ਇਨ੍ਹਾਂ ਦੋਨਾਂ ਪਰਿਵਾਰਾਂ ਨੇ ਪੰਚਾਇਤ ਦੀ ਜ਼ਮੀਨ 'ਤੇ ਨਾਜਾਇਜ਼ ਤੌਰ 'ਤੇ ਕਬਜ਼ਾ ਕਰਕੇ ਕੋਠੀਆਂ ਪਾਈਆਂ ਹੋਈਆਂ ਸਨ, ਜਿਨ੍ਹਾਂ ਨੂੰ ਅੱਜ ਪ੍ਰਸ਼ਾਸਨ ਵਲੋਂ ਢਾਹ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਰਮਜੀਤ ਕੌਰ 'ਤੇ ਥਾਣਾ ਸੁਭਾਨਪੁਰ ਵਿਖੇ ਨਸ਼ੀਲੇ ਪਦਾਰਥਾਂ ਨੂੰ ਵੇਚਣ ਤੇ ਕਾਬੂ ਆਉਣ ਤੇ 4 ਮੁਕੱਦਮੇ ਦਰਜ ਹਨ | ਇਸੇ ਤਰ੍ਹਾਂ ਮੰਗਾਂ ਸਿੰਘ ਦੇ ਉੱਪਰ ਵੱਖ-ਵੱਖ ਥਾਣਿਆਂ ਵਿਚ 3 ਮੁਕੱਦਮੇ ਦਰਜ ਹਨ, ਜੋ ਇਸ ਸਮੇਂ ਵੀ ਜੇਲ੍ਹ ਵਿਚ ਬੰਦ ਹੈ | ਐਸ. ਐਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੇ ਨਸ਼ੇ ਵੇਚਣ ਵਾਲੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਅੱਜ ਇਨ੍ਹਾਂ ਨਸ਼ੇ ਦੇ ਸੌਦਾਗਰਾਂ ਦੇ ਖ਼ਿਲਾਫ਼ ਕਾਨੰੂਨੀ ਕਾਰਵਾਈ ਕਰਕੇ ਇਨ੍ਹਾਂ ਦੇ ਘਰ ਢਾਹ ਦਿੱਤੇ ਗਏ ਹਨ | ਇਸੇ ਤਰ੍ਹਾਂ ਹੀ ਨਸ਼ੇ ਦੇ ਸੌਦਾਗਰਾਂ ਦੇ ਨਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਵਿਅਕਤੀ ਨਸ਼ੇ ਪੀਣ ਦਾ ਆਦੀ ਹੈ ਤਾਂ ਉਹ ਨਜ਼ਦੀਕੀ ਥਾਣੇ ਜਾ ਕੇ ਦੱਸੇ ਉਸ ਨੂੰ ਸਰਕਾਰੀ ਤੌਰ 'ਤੇ ਹਸਪਤਾਲ 'ਚ ਭਾਰਤੀ ਕਰਵਾਇਆ ਜਾਵੇਗਾ, ਜਿਥੇ ਉਸ ਦਾ ਮੁਫ਼ਤ ਇਲਾਜ ਹੋਵੇਗਾ | ਇਸ ਮੌਕੇ ਐਸ. ਪੀ. ਹੈੱਡ ਕੁਆਰਟਰ ਗੁਰਪ੍ਰੀਤ ਸਿੰਘ ਗਿੱਲ, ਡੀ. ਐੱਸ. ਪੀ. ਕਰਨੈਲ ਸਿੰਘ ਸਬ ਡਵੀਜ਼ਨ ਭੁਲੱਥ, ਐਸ. ਐਚ. ਓ. ਸੁਭਾਨਪੁਰ ਹਰਜਿੰਦਰ ਸਿੰਘ, ਐਸ. ਐਚ. ਓ. ਢਿਲਵਾਂ, ਹੈੱਡ ਮੁਨਸ਼ੀ ਦਿਲਪ੍ਰੀਤ ਸਿੰਘ ਘੁੰਮਣ ਤੋਂ ਇਲਾਵਾ ਵੱਡੀ ਗਿਣਤੀ 'ਚ ਪੁਲਿਸ ਪਾਰਟੀ ਹਾਜ਼ਰ ਸੀ |

ਪਿਛਲੀ ਖ਼ਬਰ ਸਾਧੂ ਦੇ ਭੇਸ 'ਚ ਲੁਟੇਰੇ ਨੇ ਫ਼ਿਲਮੀ ਅੰਦਾਜ਼ 'ਚ ਸੋਨਾ ਤੇ ਨਕਦੀ ਲੁੱਟੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।