10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਤਪ ਅਸਥਾਨ ਬਾਬਾ ਸ੍ਰੀਚੰਦ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 05-04-2026
ਨਿਜਾਮਪੁਰ, 4 ਅਪ੍ਰੈਲ (ਸਤਨਾਮ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਇਤਿਹਾਸਕ ਅਸਥਾਨ ਬਾਬਾ ਸ੍ਰੀਚੰਦ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਤਪ ਅਸਥਾਨ ਭਗਵਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜਾਮਪੁਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰੂ ਨਾਨਕ ਅੰਸ ਬੰਸ 16ਵੀਂ ਪੀੜ੍ਹੀ ਬਾਬਾ ਮਨਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਬਹੁਤ ਪਿਆਰ ਸਹਿਤ ਮਨਾਇਆ ਗਿਆ | ਸ੍ਰੀ ਅਖੰਡ ਪਾਠ ਜੀ ਦੀਆਂ ਲੜੀਆਂ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਰੇਸ਼ਮ ਸਿੰਘ ਜਲੰਧਰ ਵਾਲੇ, ਭਾਈ ਪ੍ਰੇਮਜੀਤ ਸਿੰਘ ਪ੍ਰਚਾਰਕ ਐਸ. ਜੀ. ਪੀ. ਸੀ., ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਅਤੇ ਕਵੀਸ਼ਰੀ ਜਥਾ ਭਾਈ ਰਾਮ ਸਿੰਘ ਨੇ ਹਾਜ਼ਰੀ ਭਰੀ | ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਸੰਗਤਾਂ ਨੂੰ ਬਾਬਾ ਸ੍ਰੀਚੰਦ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ |
ਸਮਾਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਲੈਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਤਾ ਬਲਵਿੰਦਰ ਕੌਰ, ਬਾਬਾ ਕਰਨਜੀਤ ਸਿੰਘ ਬੇਦੀ,ਰਛਪਾਲ ਸਿੰਘ ਪ੍ਰਧਾਨ, ਮਹਿੰਦਰ ਸਿੰਘ, ਜਸਬੀਰ ਸਿੰਘ, ਸਚਪ੍ਰੀਤ ਸਿੰਘ ਤੇ ਸਤਨਾਮ ਸਿੰਘ ਆਦਿ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਆਨੰਦ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਸਮਾਗਮ <br/> ਅਗਲੀ ਖ਼ਬਰ ਮਾਸਟਰ ਰਾਵਿੰਦਰ ਪਾਲ ਨਰੂੜ ਨੇ ਬੱਚਿਆਂ ਨੂੰ ਹਮੇਸ਼ਾ ਸਹੀ ਸਿੱਖਿਆ ਦਿੱਤੀ-ਬਾਬਾ ਕਰਨੈਲ ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।