11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਆਨੰਦ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਸਮਾਗਮ <br/>

ਅਜੀਤ ਡੈਸਕ 05-04-2026
ਕਪੂਰਥਲਾ, 4 ਅਪ੍ਰੈਲ (ਸਡਾਨਾ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੇ ਪਹਿਲੇ ਦਿਨ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਮੌਕੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਵਾਈਸ ਪਿ੍ੰਸੀਪਲ ਦੀਪਕ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣਾ ਟੀਚਾ ਮਿੱਥ ਕੇ ਪੜ੍ਹਾਈ ਵੱਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਆਪਣੇ ਟੀਚੇ ਦੀ ਪ੍ਰਾਪਤੀ ਕਰਕੇ ਚੰਗੇ ਸਮਾਜ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾ ਸਕੀਏ | ਇਸ ਮੌਕੇ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾ. ਰੁਚੀ ਆਨੰਦ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਹਾਸਿਲ ਕਰਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਕੀਤੀ ਤੇ ਵਿਸ਼ੇਸ਼ ਪੁਤਲੀ ਸ਼ੋਅ ਵੀ ਕਰਵਾਇਆ | ਸਮਾਗਮ ਦੌਰਾਨ ਨੇਹਾ ਜੋਸ਼ੀ, ਕਰੁਨਾ, ਲਵਲੀਨ ਕੌਰ, ਬਬੀਤਾ, ਨਿਰਮਲ ਜੋਤੀ, ਰਵਿੰਦਰਜੀਤ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸਿੱਖ ਜਥੇਬੰਦੀਆਂ ਦੀ ਮੀਟਿੰਗ <br/> ਅਗਲੀ ਖ਼ਬਰ ਤਪ ਅਸਥਾਨ ਬਾਬਾ ਸ੍ਰੀਚੰਦ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।