10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜਾਅਲੀ ਕਾਗ਼ਜ਼ਾਤ ਸਹਾਰੇ ਜ਼ਮਾਨਤ ਕਰਵਾਉਣ ਦੇ ਮਾਮਲੇ ਸੰਬੰਧੀ ਤਿੰਨ ਵਿਰੁੱਧ ਕੇਸ ਦਰਜ

ਅਜੀਤ ਡੈਸਕ 06-04-2026
ਕਪੂਰਥਲਾ, 5 ਅਪ੍ਰੈਲ (ਸਡਾਨਾ)-ਜਾਅਲੀ ਕਾਗ਼ਜ਼ਾਤ ਸਹਾਰੇ ਜ਼ਮਾਨਤ ਕਰਵਾਉਣ ਦੇ ਮਾਮਲੇ ਸੰਬੰਧੀ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਰੀਡਰ ਸ਼ਾਲਿਨੀ ਤੁਲੀ ਨੇ ਦੱਸਿਆ ਕਿ ਇਰਾਦਾ ਕਤਲ ਦੇ ਮਾਮਲੇ 'ਚ ਬੰਦ ਕਥਿਤ ਦੋਸ਼ੀ ਦੇਵ ਦਰਸ਼ਨ ਪੁੱਤਰ ਭਾਰਤ ਭੂਸ਼ਨ ਵਾਸੀ ਮੁਹੱਲਾ ਸ਼ੇਰਗੜ੍ਹ ਦੀ ਜ਼ਮਾਨਤ ਸੰਬੰਧੀ ਕਥਿਤ ਦੋਸ਼ੀ ਮਨਜੀਤ ਸਿੰਘ ਵਾਸੀ ਠੀਕਰੀਵਾਲ, ਪਿਆਰਾ ਸਿੰਘ ਵਾਸੀ ਬਿਸ਼ਨਪੁਰ ਤੇ ਦਰਸ਼ਨ ਕੁਮਾਰ ਵਾਸੀ ਮੁਹੱਲਾ ਸ਼ੇਰਗੜ੍ਹ ਨੇ ਜਾਅਲੀ ਕਾਗ਼ਜ਼ਾਤ ਤਿਆਰ ਕਰਕੇ ਅਦਾਲਤ 'ਚ ਪੇਸ਼ ਕੀਤੇ, ਜਿਸ ਵਿਚ ਦਰਸ਼ਨ ਕੁਮਾਰ ਨੇ ਗਵਾਹੀ ਪਾਈ ਤੇ ਜਾਂਚ ਦੌਰਾਨ ਇਹ ਕਾਗ਼ਜ਼ਾਤ ਗਲਤ ਪਾਏ ਜਾਣ 'ਤੇ ਸਦਰ ਪੁਲਿਸ ਨੇ ਉਕਤ ਤਿੰਨਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ. ਆਈ. ਜਗਦੀਸ਼ ਕੁਮਾਰ ਵਲੋਂ ਕੀਤੀ ਜਾ ਰਹੀ ਹੈ |
ਮਾਡਰਨ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਬਰਾਮਦ
ਕਪੂਰਥਲਾ, 5 ਅਪ੍ਰੈਲ (ਸਡਾਨਾ)-ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਅਣਪਛਾਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਤੇ ਰਾਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ ਲਾਵਾਰਸ ਹਾਲਤ 'ਚ ਵੱਖ-ਵੱਖ ਥਾਵਾਂ ਤੋਂ ਚਾਰ ਮੋਬਾਈਲ ਫ਼ੋਨ ਬਰਾਮਦ ਹੋਏ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਮੰਗਾਂ ਨੂੰ ਡੀ. ਸੀ. ਦਫ਼ਤਰ ਮੂਹਰੇ ਧਰਨਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।