10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਅਜੀਤ ਡੈਸਕ 06-04-2026
ਕਪੂਰਥਲਾ, 5 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਖੈੜਾ ਦੋਨਾ ਵਿਖੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਇਕ ਕਾਰ ਨੇ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨੀਸ਼ ਪੁੱਤਰ ਮੋਹਨ ਵਾਸੀ ਨਿਊ ਸ਼ਿਵ ਕਾਲੋਨੀ ਮਹਿਤਾਬਗੜ੍ਹ ਜੋ ਕਿ ਕੁਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੁਲਤਾਨਪੁਰ ਲੋਧੀ ਵੱਲ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਖੈੜਾ ਦੋਨਾ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਇਕ ਕਾਰਨ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿਗ ਗਏ ਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਸੁਪਨੀਤ ਕੌਰ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਅਗਲੀ ਖ਼ਬਰ ਜਾਅਲੀ ਕਾਗ਼ਜ਼ਾਤ ਸਹਾਰੇ ਜ਼ਮਾਨਤ ਕਰਵਾਉਣ ਦੇ ਮਾਮਲੇ ਸੰਬੰਧੀ ਤਿੰਨ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।