10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਯੰਗ ਪੈਟਲਜ਼ ਸਕੂਲ ਭੁਲੱਥ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਰਵਾਇਆ ਧਾਰਮਿਕ ਸਮਾਗਮ

ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜਥਾ ਅਤੇ ਨਾਲ ਹੋਣਹਾਰ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੇ ਚੇਅਰਪਰਸਨ ਸੁਰਿੰਦਰ ਕੌਰ ਤੇ ਸਟਾਫ਼ | ਤਸਵੀਰਾਂ : ਮਨਜੀਤ ਸਟੂਡੀਓ <br/> 06-04-2026
ਭੁਲੱਥ, 5 ਅਪ੍ਰੈਲ (ਮਨਜੀਤ ਸਿੰਘ ਰਤਨ)-ਯੰਗ ਪੈਟਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਰਾਗੀ ਜਥਿਆਂ ਵਲੋਂ ਕਥਾ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਸ਼ਬਦ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ | ਪਿਛਲੇ ਸੈਸ਼ਨ ਦੌਰਾਨ ਸਕੂਲ 'ਚੋਂ ਅੱਵਲ ਪੁਜ਼ੀਸ਼ਨਾਂ 'ਤੇ ਆਏ ਹੋਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਪਰਸਨ ਸੁਰਿੰਦਰ ਕੌਰ ਨੇ ਪਿਛਲੇ ਸੈਸ਼ਨ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਤੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਅੱਗੇ ਤੋਂ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸੈਸ਼ਨ 2024-25 ਵਿਚ ਬੋਰਡ ਦੀ ਮੈਟਰਿਕ ਦੀ ਕਲਾਸ 'ਚ 90 ਫੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੀਆਂ ਦੋ ਵਿਦਿਆਰਥਣਾਂ ਦਿਲਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ 96 ਫੀਸਦੀ ਤੇ ਸਿਮਰ ਪੁੱਤਰੀ ਮੁਲਕ ਰਾਜ ਸਿੰਘ 92 ਫੀਸਦੀ ਨੂੰ ਸਕੂਲ ਮੈਨੇਜਮੈਂਟ ਵਲੋਂ ਕ੍ਰਮਵਾਰ ਪੰਜ ਪੰਜ ਹਜ਼ਾਰ ਰੁਪਏ ਦੀ ਸਕਾਲਰਸ਼ਿਪ ਦਿੱਤੀ ਗਈ | ਅਰਦਾਸ ਉਪਰੰਤ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਘਰ ਦਾ ਅਤੁੱਟ ਲੰਗਰ ਵਰਤਾਇਆ | ਇਸ ਮੌਕੇ ਸਕੂਲ ਦੇ ਚੇਅਰਪਰਸਨ, ਪਿ੍ੰਸੀਪਲ, ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਕਈ ਡੰਪਾਂ ਤੋਂ ਨਹੀਂ ਚੁੱਕਿਆ ਗਿਆ ਕੂੜਾ <br/> ਅਗਲੀ ਖ਼ਬਰ ਚਾਹਲ ਨਗਰ 'ਚ ਬੱਚਿਆਂ ਲਈ ਨਵਾਂ ਪੀ. ਐਮ. ਜੀ. ਹਸਪਤਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।