12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼ੋ੍ਰਮਣੀ ਅਕਾਲੀ ਦਲ ਨੇ ਸਮਾਜ ਸੇਵਾ ਦਾ ਕਾਰਜ ਕਰਦਿਆਂ 51 ਲੋੜਵੰਦਾਂ ਨੂੰ ਟਰਾਈ ਸਾਈਕਲ ਵੰਡੇ

ਸਟੇਟ ਗੁਰਦੁਆਰਾ ਸਾਹਿਬ ਵਿਖੇ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡਣ ਉਪਰੰਤ ਖੜ੍ਹੇ ਹਲਕਾ ਇੰਚਾਰਜ ਐਚ. ਐਸ. ਵਾਲੀਆ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਦਲਵਿੰਦਰ ਸਿੰਘ ਸਿੱਧੂ, ਇੰਦਰਜੀਤ ਸਿੰਘ ਮੰਨਣ, ਤਨਵੀਰ ਸਿੰਘ ਰੰਧਾਵਾ ਤੇ ਹੋਰ | ਤਸਵੀਰ : ਤਿਲਕਰਾਜ <br/> 06-04-2026
ਕਪੂਰਥਲਾ, 5 ਅਪ੍ਰੈਲ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਜਨੀਤਿਕ ਸਰਗਰਮੀਆਂ ਦੇ ਨਾਲ ਨਾਲ ਸਮਾਜ ਸੇਵਾ ਦੇ ਕਾਰਜ ਵੀ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ. ਐਸ. ਵਾਲੀਆ ਦੀ ਅਗਵਾਈ ਹੇਠ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕ ਸੰਖੇਪ ਸਮਾਗਮ ਦੌਰਾਨ 51 ਲੋੜਵੰਦਾਂ ਨੂੰ ਟਰਾਈ ਸਾਈਕਲ ਵੰਡੇ ਗਏ | ਇਸ ਮੌਕੇ ਬੋਲਦਿਆਂ ਐਚ. ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਿਨ੍ਹਾਂ ਕਿਸੇ ਸਵਾਰਥ ਦੇ ਸਮਾਜ ਦੇ ਹਰ ਵਰਗ ਲਈ ਅਣਥੱਕ ਮਿਹਨਤ ਕਰ ਰਿਹਾ ਹੈ ਤੇ ਰਾਜਨੀਤਿਕ ਸਰਗਰਮੀਆਂ ਦੇ ਨਾਲ ਨਾਲ ਸਮਾਜ ਸੇਵਾ ਦੇ ਕਾਰਜਾਂ ਨੂੰ ਵੀ ਪਹਿਲ ਦਿੱਤੀ ਜਾਂਦੀ ਹੈ | ਅਕਾਲੀ ਦਲ ਦੇ ਹਲਕਾ ਇੰਚਾਰਜ ਐਚ. ਐਸ. ਵਾਲੀਆ ਨੇ ਕਿਹਾ ਕਿ ਸਮਾਜ ਸੇਵਾ ਦੀ ਸਭ ਤੋਂ ਵੱਡੀ ਨਿਸ਼ਾਨੀ ਹੈ ਕਿ ਕਿਸੇ ਲੋੜਵੰਦ ਵਿਅਕਤੀ ਦੀ ਜ਼ਰੂਰਤ ਨੂੰ ਸਮਝ ਕੇ ਉਸ ਦੀ ਬਿਨ੍ਹਾਂ ਕਿਸੇ ਸਵਾਰਥ ਦੇ ਮਦਦ ਕੀਤੀ ਜਾਵੇ | ਇਸ ਮੌਕੇ ਪੀ. ਏ. ਸੀ. ਮੈਂਬਰ ਅਜੈ ਬਬਲਾ, ਸਰਪੰਚ ਹਰਜਿੰਦਰ ਸਿੰਘ ਖਾਨੋਵਾਲ, ਸਰਕਲ ਜਥੇ. ਇੰਦਰਜੀਤ ਸਿੰਘ ਮੰਨਣ, ਦਿਨੇਸ਼ ਕੁਮਾਰ, ਅਸ਼ੋਕ ਭਗਤ ਕੌਂਸਲਰ, ਜਗਜੀਤ ਸਿੰਘ ਸ਼ੰਮੀ, ਰਜੇਸ਼ ਸ਼ਰਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਪਾਲਾ ਫਿਆਲੀ, ਸਾਬਕਾ ਕੌਂਸਲਰ ਸੁਰਜੀਤ ਰਾਣਾ, ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਲੰਗਰ ਹਾਲ ਦੀ ਉਸਾਰੀ ਲਈ ਸੱਜਣ ਸਿੰਘ ਚੀਮਾ ਵਲੋਂ 21 ਹਜ਼ਾਰ ਰੁਪਏ ਦਾ ਯੋਗਦਾਨ ਅਗਲੀ ਖ਼ਬਰ ਬੀ. ਐਲ. ਓ. ਦੀ ਬੇਲੋੜੀ ਡਿਊਟੀ ਨਿਭਾਅ ਰਹੇ ਅਧਿਆਪਕ ਪ੍ਰਦੀਪ ਕੁਮਾਰ ਦੇ ਦਿਹਾਂਤ 'ਤੇ ਜਥੇਬੰਦੀਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।