21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੜਕ ਹਾਦਸੇ 'ਚ ਮਾਸਟਰ ਇੰਦਰਜੀਤ ਸਿੰਘ ਖਹਿਰਾ ਦਾ ਦਿਹਾਂਤ ਨਕੋਦਰ ਕਪੂਰਥਲਾ ਰੋਡ 'ਤੇ ਪਿੰਡ ਧੰਦਲ ਨੇੜੇ ਵਾਪਰਿਆ ਹਾਦਸਾ

ਅਜੀਤ ਡੈਸਕ 07-04-2026
ਕਾਲਾ ਸੰਘਿਆਂ, 6 ਅਪ੍ਰੈਲ (ਬਲਜੀਤ ਸਿੰਘ ਸੰਘਾ)-ਨਕੋਦਰ ਕਪੂਰਥਲਾ ਰੋਡ 'ਤੇ ਪਿੰਡ ਧੰਦਲ ਚੌਕ ਨੇੜੇ ਸੜਕ ਹਾਦਸੇ 'ਚ ਨੌਜਵਾਨ ਆਗੂ ਮਾਸਟਰ ਇੰਦਰਜੀਤ ਸਿੰਘ ਖਹਿਰਾ ਦਾ ਦਿਹਾਂਤ ਹੋ ਗਿਆ, ਜਿਸ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ | ਇਕੱਤਰ ਜਾਣਕਾਰੀ ਮੁਤਾਬਿਕ ਮਾਸਟਰ ਇੰਦਰਜੀਤ ਸਿੰਘ ਖਹਿਰਾ ਬਲੇਰਖਾਨਪੁਰ ਤੋਂ ਆਪਣੇ ਪਿੰਡ ਖਹਿਰਾ ਮਾਝਾ ਨੂੰ ਐਕਟਿਵਾ 'ਤੇ ਜਾ ਰਹੇ ਸਨ ਕਿ ਧੰਦਲ ਚੌਕ 'ਚ 2 ਮੋਟਰਸਾਈਕਲ ਸਵਾਰਾਂ ਨਾਲ ਜ਼ਬਰਦਸਤ ਟੱਕਰ ਹੋ ਗਈ | ਟੱਕਰ ਇੰਨੀ ਜ਼ਬਰਦਸਤ ਸੀ ਕਿ ਮਾਸਟਰ ਖਹਿਰਾ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਾਲਕ ਵੀ ਬੁਰੀ ਤਰਾਂ ਜ਼ਖ਼ਮੀ ਹੋ ਗਏ | ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਤੇ ਇਲਾਕਾ ਨਿਵਾਸੀਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਮਾਸਟਰ ਇੰਦਰਜੀਤ ਸਿੰਘ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਪਰਤਣ ਉਪਰੰਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੱਤਰਕਾਰ ਬਣ ਕੇ ਇਕ ਵਿਅਕਤੀ ਨੂੰ ਧਮਕਾਉਣ ਤੇ ਉਸ ਪਾਸੋਂ ਨਕਦੀ ਲੈਣ ਦੇ ਮਾਮਲੇ ਸੰਬੰਧੀ ਦੋ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।