07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮੁਕੰਦਪੁਰ ਤੋਂ ਫਗਵਾੜਾ ਵੱਲ ਆ ਰਹੀ ਬੱਸ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ

ਅਜੀਤ ਡੈਸਕ 10-04-2026
ਫਗਵਾੜਾ, 9 ਅਪੈ੍ਰਲ (ਹਰਜੋਤ ਸਿੰਘ ਚਾਨਾ)-ਇਥੇ ਮੁਕੰਦਪੁਰ ਤੋਂ ਫਗਵਾੜਾ ਆ ਰਹੀ ਸਵਾਰੀਆਂ ਨਾਲ ਭਰੀ ਇਕ ਪ੍ਰਾਈਵੇਟ ਬੱਸ ਦਾ ਅਚਾਨਕ ਟਾਇਰ ਪੈਂਚਰ ਹੋਣ ਕਰਕੇ ਬੱਸ ਬੇਕਾਬੂ ਹੋ ਗਈ ਤੇ ਸੜਕ ਕਿਨਾਰੇ ਦਰੱਖ਼ਤ ਨਾਲ ਜਾ ਟਕਰਾਈ | ਹਾਦਸਾ ਇੰਨਾ ਖ਼ਤਰਨਾਕ ਸੀ ਕਿ ਬੱਸ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਗਏ ਤੇ ਟੱਕਰ ਦੇ ਨਾਲ ਸਵਾਰੀਆਂ ਨੂੰ ਗੰਭੀਰ ਸੱਟਾਂ ਵੱਜੀਆਂ ਤੇ ਮੌਕੇ 'ਤੇ ਚੀਕ-ਚਿਹਾੜਾ ਮੱਚ ਗਿਆ | ਹਾਦਸੇ ਕਾਰਨ ਬੱਸ 'ਚ ਬੈਠੀਆਂ ਕਰੀਬ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਟਾਇਰ ਪੈਂਚਰ ਹੋਣ ਕਾਰਨ ਬੱਸ ਨੇ ਸੰਤੁਲਨ ਗੁਆ ਦਿੱਤਾ ਤੇ ਦਰੱਖ਼ਤ ਨਾਲ ਟਕਰਾਉਣ ਨਾਲ ਹਾਦਸਾ ਵਾਪਰਿਆ | ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ ਤੇ ਬਾਕੀ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ 'ਚ ਜਾਰੀ ਹੈ | ਜ਼ਖ਼ਮੀਆਂ 'ਚ ਮਮਤਾ ਪੁੱਤਰੀ ਸਵਿੰਦਰ ਪਾਲ, ਚੰਦਾ ਦੇਵੀ ਵਾਸੀ ਸਰਹਾਲ ਮੰਡੀ, ਬਖ਼ਸ਼ੋ, ਰੇਸ਼ਮਾ ਵਾਸੀ ਰਤਨਪੁਰਾ, ਸਾਹਿਬ ਸਿੰਘ, ਜਸਵਿੰਦਰ ਕੌਰ, ਪਰਮਜੀਤ ਕੌਰ ਤੇ ਹੋਰ ਸਵਾਰੀਆਂ ਸ਼ਾਮਿਲ ਹਨ |
ਪਿਛਲੀ ਖ਼ਬਰ ਰੇਲਵੇ ਡਿਪੂ ਨੂੰ ਜਾਂਦੀ ਸੜਕ 'ਚ ਪਏ ਟੋਇਆਂ ਦੇ ਕਾਰਨ ਸਥਾਨਕ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।