06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਫੱਤੂਢੀਂਗਾ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਕੱਲ੍ਹ-ਡਾ. ਬਲਕਾਰ ਸਿੰਘ

ਅਜੀਤ ਡੈਸਕ 10-04-2026
ਕਪੂਰਥਲਾ, 9 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਤੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਣ ਦੇ ਮੰਤਵ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਕਪੂਰਥਲਾ ਵਲੋਂ ਆਤਮਾ ਸੰਸਥਾ ਦੇ ਸਹਿਯੋਗ ਨਾਲ 11 ਅਪ੍ਰੈਲ ਨੂੰ ਪਿੰਡ ਫੱਤੂਢੀਂਗਾ 'ਚ ਜ਼ਿਲ੍ਹਾ ਪੱਧਰੀ ਵਿਸ਼ਾਲ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਇਸ ਸੰਬੰਧੀ ਡਾ. ਬਲਕਾਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਇਹ ਕੈਂਪ ਸਾਉਣੀ ਦੀ ਫ਼ਸਲ ਦੀ ਬਿਜਾਈ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਲਈ ਲਾਹੇਵੰਦਾ ਸਾਬਿਤ ਹੋਵੇਗਾ | ਉਨ੍ਹਾਂ ਕਿਹਾ ਕਿ ਕੈਂਪ ਵਿਚ ਸਾਉਣੀ ਦੀਆਂ ਫ਼ਸਲਾਂ ਦੀਆਂ ਉਨਤ ਕਿਸਮਾਂ, ਪਰਾਲੀ ਦੇ ਸੁਚਾਰੂ ਪ੍ਰਬੰਧ, ਖਾਦਾਂ ਤੇ ਕੀਟ ਨਾਸ਼ਕਾਂ ਦੀ ਸੰਯਮ ਨਾਲ ਵਰਤੋਂ ਤੇ ਮਿੱਟੀ ਦੀ ਸਾਂਭ ਸੰਭਾਲ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਤੇ ਹੋਰ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਸ਼ੰਮੀ ਅਗਲੀ ਖ਼ਬਰ ਡੀ. ਟੀ. ਐਫ. ਵਲੋਂ ਟੈੱਟ ਟੈੱਸਟ ਨੂੰ ਰੱਦ ਕਰਵਾਉਣ ਲਈ ਸੰਗਰੂਰ 'ਚ ਵਾਅਦਾ ਖ਼ਿਲਾਫ਼ੀ ਮਾਰਚ ਕੱਲ੍ਹ-ਹਰਵਿੰਦਰ ਅੱਲੂਵਾਲ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।