06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਸ਼ੰਮੀ

ਅਜੀਤ ਡੈਸਕ 10-04-2026
ਕਪੂਰਥਲਾ, 9 ਅਪ੍ਰੈਲ (ਵਿ. ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ.ਜਗਜੀਤ ਸਿੰਘ ਸ਼ੰਮੀ ਨੇ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਹਾਲ ਹੀ ਵਿਚ ਹੋਈ ਬਾਰਿਸ਼ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਗਿਆ ਹੈ ਤੇ ਪਾਰਟੀ ਹਾਈਕਮਾਨ ਦੇ ਫ਼ੈਸਲੇ ਅਨੁਸਾਰ ਅਕਾਲੀ ਆਗੂ ਤੇ ਵਰਕਰ 20 ਅਪ੍ਰੈਲ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਕਣਕ, ਹਰੇ ਤੇ ਸੁੱਕੇ ਚਾਰੇ ਦੀ ਵੰਡ ਕਰਨਗੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿਛਲੇ ਅਗਸਤ ਮਹੀਨੇ 'ਚ ਆਏ ਹੜ੍ਹਾਂ ਦੌਰਾਨ ਵੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ ਗਈ ਸੀ |

ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਦੀ ਰਫ਼ਤਾਰ ਦੇ ਸੂਰਮੇ ਮੈਰਾਥਨ ਦੌੜ ਜਲੰਧਰ 'ਚ ਸ਼ਾਨਦਾਰ ਜਿੱਤ <br/> ਅਗਲੀ ਖ਼ਬਰ ਫੱਤੂਢੀਂਗਾ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਕੱਲ੍ਹ-ਡਾ. ਬਲਕਾਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।