07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਿਟੀ ਪੁਲਿਸ ਵਲੋਂ 5 ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਸਡਾਨਾ)-ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਡੀ. ਐਸ. ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਤੇ ਉਨ੍ਹਾਂ ਦੀ ਟੀਮ ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਇੰਸਪੈਕਟਰ ਅਮਨਦੀਪ ਨਾਹਰ ਨੇ ਦੱਸਿਆ ਕਿ ਏ. ਐਸ. ਆਈ. ਹਰਜੀਤ ਸਿੰਘ ਨੇ ਗਸ਼ਤ ਦੌਰਾਨ ਖ਼ਰਬੂਜ਼ਾ ਮੰਡੀ ਨੇੜੇ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਕਿ ਆਪਣੇ ਹੱਥ 'ਚ ਫੜਿਆ ਬੋਰਾ ਸੁੱਟ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਕਰਮਚਾਰੀਆਂ ਨੇ ਕਾਬੂ ਕਰਕੇ ਜਦੋਂ ਉਸ ਵਲੋਂ ਸੁੱਟੇ ਬੋਰੇ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 5 ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਤੇ 170 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਕਥਿਤ ਦੋਸ਼ੀ ਸਚਿਨ ਉਰਫ਼ ਮਨੀ ਵਾਸੀ ਸ਼ੇਖੂਪੁਰ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤਾ ਵਿਅਕਤੀ ਇੰਨੀ ਭਾਰੀ ਮਾਤਰਾ 'ਚ ਕੈਪਸੂਲ ਕਿਸ ਪਾਸੋਂ ਲੈ ਕੇ ਆਇਆ ਹੈ, ਇਸ ਸੰਬੰਧੀ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਜਾਂਚ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਜ਼ਿਲ੍ਹੇ 'ਚ ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡੀ. ਸੀ. <b... ਅਗਲੀ ਖ਼ਬਰ ਨੰਬਰਦਾਰ ਯੂਨੀਅਨ ਭੋਗਪੁਰ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।