07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਡਾਲਾ ਪੁਲਿਸ ਵਲੋਂ 130 ਪ੍ਰੈਗਾ ਕੈਪਸੂਲ ਸਣੇ ਇਕ ਕਾਬੂ <br/>

ਅਜੀਤ ਡੈਸਕ 11-04-2026
ਨਡਾਲਾ, 10 ਅਪ੍ਰੈਲ (ਰਘਬਿੰਦਰ ਸਿੰਘ)-ਥਾਣਾ ਮੁਖੀ ਸੁਭਾਨਪੁਰ ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ 'ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਡਾਲਾ ਪੁਲਿਸ ਨੇ 130 ਪਰੇਗਾ ਕੈਪਸੂਲ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਚੌਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨਡਾਲਾ ਚੌਕ ਵਿਚ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਮਿੱਠਾ ਸਿੰਘ ਉਰਫ਼ ਮਿੱਠੂ ਵਾਸੀ ਨਡਾਲਾ ਕੈਪਸੂਲ ਵੇਚਣ ਦਾ ਆਦੀ ਹੈ ਤੇ ਅੱਜ ਵੀ ਉਹ ਨਡਾਲਾ ਦੇ ਬੇਗੋਵਾਲ ਰੋਡ 'ਤੇ ਕਰਿਆਨੇ ਦੀ ਦੁਕਾਨ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ | ਇਸ ਦੌਰਾਨ ਮਿਲੀ ਇਤਲਾਹ ਦੇ ਆਧਾਰ 'ਤੇ ਜਦੋਂ ਰੇਡ ਕੀਤੀ ਤਾਂ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 130 ਪ੍ਰੈਗਾ ਕੈਪਸੂਲ ਬਰਾਮਦ ਕੀਤੇ ਗਏ ਪੁਲਿਸ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਦੁਕਾਨਦਾਰ ਨੂੰ ਚਕਮਾ ਦੇ ਕੇ ਚੋਰ ਨੋਟਾਂ ਦੇ ਹਾਰ ਤੇ ਹੋਰ ਕੀਮਤੀ ਸਾਮਾਨ ਲੈ ਕੇ ਹੋਇਆ ਫ਼ਰਾਰ <br/> ਅਗਲੀ ਖ਼ਬਰ ਜ਼ਿਲ੍ਹੇ 'ਚ ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡੀ. ਸੀ. <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।