07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਝਗੜੇ ਉਪਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚੀਆਂ ਦੋ ਧਿਰਾਂ ਦਰਮਿਆਨ ਮੁੜ ਹੋਈ ਲੜਾਈ <br/>

ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਪੱਖੋਵਾਲ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦੀ ਲੜਾਈ 'ਚ ਦੋ ਔਰਤਾਂ ਸਮੇਤ 5 ਵਿਅਕਤੀ ਜ਼ਖ਼ਮੀ ਹੋ ਗਏ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਰੁਪਿੰਦਰ ਕੌਰ ਪਤਨੀ ਹਰਭਜਨ ਸਿੰਘ ਵਾਸੀ ਪੱਖੋਵਾਲ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਉਰਫ਼ ਰਾਜੂ ਤੇ ਗੁਰਪ੍ਰੀਤ ਸਿੰਘ ਗੋਲੀ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਸਾਡੇ ਘਰ 'ਤੇ ਹਮਲਾ ਕਰ ਦਿੱਤਾ, ਜਿਸ 'ਚ ਮੈਂ ਤੇ ਲਖਵਿੰਦਰ ਕੌਰ ਪਤਨੀ ਮੰਗਲ ਦਾਸ ਤੇ ਜਸਕਰਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪੱਖੋਵਾਲ ਜ਼ਖ਼ਮੀ ਹੋ ਗਏ | ਇਸੇ ਤਰ੍ਹਾਂ ਦੂਸਰੀ ਧਿਰ ਦੇ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਪੱਖੋਵਾਲ ਵਿਖੇ ਰੁਪਿੰਦਰ ਕੌਰ ਤੇ ਜਸਕਰਨ ਸਿੰਘ ਤੇ ਲਖਵੀਰ ਕੌਰ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ 'ਤੇ ਸਾਡੇ 'ਤੇ ਹਮਲਾ ਕਰ ਦਿੱਤਾ, ਜਿਸ 'ਚ ਗੁਰਪ੍ਰੀਤ ਸਿੰਘ ਗੋਲੀ ਪੁੱਤਰ ਕਸ਼ਮੀਰ ਸਿੰਘ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਮੈਂ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਆਇਆ ਤਾਂ ਉਨ੍ਹਾਂ ਨੇ ਮੇਰੇ 'ਤੇ ਵੀ ਹਮਲਾ ਕਰਕੇ ਮੈਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਦਾ ਇਲਾਜ ਐਮਰਜੈਂਸੀ 'ਚ ਡਿਊਟੀ ਡਾਕਟਰ ਅੰਮਿ੍ਤਪਾਲ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਐਸ. ਐਚ. ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਕਪੂਰਥਲਾ ਪੁੱਜੇ ਤੇ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਬਾਬਾ ਸਾਹਿਬ ਡਾ. ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਮੁਹੱਲਾ ਮਹਿਤਾਬਗੜ੍ਹ ਵਿਖੇ ਸਮਾਗਮ 14 ਨੂੰ ਅਗਲੀ ਖ਼ਬਰ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੁੰਦੇ ਹੀ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।