07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਣਪਛਾਤੇ ਨੌਜਵਾਨਾਂ ਨੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ 'ਤੇ ਇਕ ਨੌਜਵਾਨ ਨੂੰ ਅਣਪਛਾਤੇ ਨੌਜਵਾਨਾਂ ਨੇ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਰਮਨਦੀਪ ਸਿੰਘ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੂਰਪੁਰ ਲੁਬਾਣਾ ਨੇ ਦੱਸਿਆ ਕਿ ਉਹ ਜੋਮੈਟੋ 'ਚ ਡਲਿਵਰੀ ਦਾ ਕੰਮ ਕਰਦਾ ਹੈ ਅਤੇ ਅੱਜ ਉਹ ਧਾਲੀਵਾਲ ਬੇਟ ਵਿਖੇ ਡਲਿਵਰੀ ਦੇਣ ਗਿਆ ਸੀ, ਜਦੋਂ ਉਹ ਵਾਪਸੀ ਸਮੇਂ ਸੁਭਾਨਪੁਰ ਰੋਡ 'ਤੇ ਪਹੁੰਚਿਆ ਤਾਂ ਦੋ ਅਣਪਛਾਤੇ ਨੌਜਵਾਨਾਂ ਨੇ ਲੁੱਟ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਦਾ ਇਲਾਜ ਐਮਰਜੈਂਸੀ 'ਚ ਤਾਇਨਾਤ ਡਿਊਟੀ ਡਾਕਟਰ ਵਿਜੇ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਫਾਲਕਨ ਸਕੂਲ 'ਚ ਵਰਲਡ ਹੈਲਥ ਡੇ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਬਾਬਾ ਸਾਹਿਬ ਡਾ. ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਮੁਹੱਲਾ ਮਹਿਤਾਬਗੜ੍ਹ ਵਿਖੇ ਸਮਾਗਮ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।