06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਨੰਬਰਦਾਰ ਯੂਨੀਅਨ ਨੇ ਡੀ. ਸੀ. ਅਕਾਸ਼ ਬਾਂਸਲ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਸਵਾਗਤ <br/>

ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ 'ਚ ਯੂਨੀਅਨ ਦੇ ਇਕ ਵਫ਼ਦ ਨੇ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਨੰਬਰਦਾਰ ਯੂਨੀਅਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਵੇਗੀ | ਜਿਸ 'ਤੇ ਡਿਪਟੀ ਕਮਿਸ਼ਨਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਨੰਬਰਦਾਰਾਂ ਨੂੰ ਸਰਕਾਰੀ ਦਫ਼ਤਰਾਂ 'ਚ ਪੂਰਾ ਮਾਣ ਸਤਿਕਾਰ ਮਿਲੇਗਾ ਤੇ ਉਹ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਨਿਰੰਤਰ ਯਤਨਸ਼ੀਲ ਰਹਿਣਗੇ | ਮੰਗ-ਪੱਤਰ ਦੇਣ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ, ਸ਼ਰਧਾ ਸਿੰਘ ਮੁੰਡੀ ਤੇ ਲਾਭ ਚੰਦ ਥਿੱਗਲੀ, ਸੁਲਤਾਨਪੁਰ ਲੋਧੀ ਬਲਾਕ ਦੇ ਪ੍ਰਧਾਨ ਰਣਜੀਤ ਸਿੰਘ ਬਿਧੀਪੁਰ, ਸਰਪੰਚ ਜਸਵੰਤ ਸਿੰਘ, ਹਰਦੀਪ ਸਿੰਘ ਨੰਬਰਦਾਰ, ਗੁਰਰਾਜ ਕੁਮਾਰ ਦੇਵਲਾਂਵਾਲਾ, ਕੇਵਲ ਸਿੰਘ ਦੇਵਲਾਂਵਾਲਾ, ਹਰਵਿੰਦਰ ਚੀਮਾ ਕਾਨੂੰਨੀ ਸਲਾਹਕਾਰ, ਨੰਬਰਦਾਰ ਅਸ਼ੋਕ ਕੁਮਾਰ, ਨੰਬਰਦਾਰ ਬਚਿੱਤਰ ਸਿੰਘ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ ਵਾਲੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਜਥੇ. ਸਰੂਪ ਸਿੰਘ ਖਲਵਾੜਾ ਅਗਲੀ ਖ਼ਬਰ ਭਾਜਪਾ ਦੇ ਵਫ਼ਦ ਨੇ ਡੀ. ਸੀ. ਅਕਾਸ਼ ਬਾਂਸਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।