06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਖ਼ਰੀਦ ਦਾ ਰਸਮੀ ਉਦਘਾਟਨ <br/>

ਅਜੀਤ ਡੈਸਕ 11-04-2026
ਸੁਲਤਾਨਪੁਰ ਲੋਧੀ, 10 ਅਪ੍ਰੈਲ (ਨਰੇਸ਼ ਹੈਪੀ)-ਕਣਕ ਦੀ ਸਰਕਾਰੀ ਖ਼ਰੀਦ ਭਾਵੇਂ 1 ਅਪ੍ਰੈਲ ਤੋਂ ਸ਼ੁਰੂ ਹੈ ਪਰ ਮੌਸਮ ਦੀ ਖ਼ਰਾਬੀ ਕਾਰਨ ਕਣਕ ਦੀ ਫ਼ਸਲ ਦੀ ਆਮਦ ਮੰਡੀ ਵਿਚ ਹੁਣ ਸ਼ੁਰੂ ਹੋ ਗਈ ਹੈ, ਜਿਸ ਦਾ ਦਾ ਰਸਮੀ ਉਦਘਾਟਨ ਸੁਲਤਾਨਪੁਰ ਲੋਧੀ ਦਾਣਾ ਮੰਡੀ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕੀਤਾ ਅਤੇ ਮੰਡੀ ਦਾ ਜਾਇਜ਼ਾ ਲਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਸੈਕਟਰੀ ਹਰਪ੍ਰੀਤ ਸਿੰਘ, ਮੰਡੀ ਸੁਪਰਵਾਈਜ਼ਰ ਹਰਵਿੰਦਰ ਸਿੰਘ, ਆੜ੍ਹਤੀ ਜਤਿੰਦਰਜੀਤ ਸਿੰਘ, ਬਲਦੇਵ ਸਿੰਘ ਮੰਗਾ, ਸਤਪਾਲ ਮਦਾਨ, ਆੜ੍ਹਤੀ ਰਾਮ ਸਿੰਘ ਪਰਮਜੀਤ ਪੁਰ, ਨੀਰਜ ਭਨੋਟ, ਸਤਪਾਲ ਮਨਚੰਦਾ, ਆੜ੍ਹਤੀ ਨਿਰਮਲ ਸਿੰਘ ਪਰਮਜੀਤ ਪੁਰ, ਪੀ. ਏ. ਲਵਪ੍ਰੀਤ ਸਿੰਘ, ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ, ਸਰਪੰਚ ਸੁਖਪਾਲ ਸਿੰਘ, ਸਰਪੰਚ ਮੇਜਰ ਸਿੰਘ ਜੈਨਪੁਰ, ਰਣਬੀਰ ਸਿੰਘ, ਡਾ. ਸੋਨੂੰ, ਸਰਜੂ ਮੋਗਲਾ, ਚਾਚਾ ਸੁਰਿੰਦਰਜੀਤ ਸਿੰਘ, ਕਮਲ ਕਿਸ਼ੋਰ ਚਾਵਲਾ, ਦੀਪਕ ਕੁਮਾਰ, ਮਾਧਵ ਗੁਪਤਾ, ਕਿ੍ਸ਼ਨ ਬਲਦੇਵ ਅਰੋੜਾ, ਕਮਲਜੀਤ ਸਿੰਘ ਹੈਬਤਪੁਰ, ਗੁਰਪ੍ਰੀਤ ਸਿੰਘ ਹੈਬਤਪੁਰ, ਕੇਵਲ ਸਿੰਘ ਲੋਧੀਵਾਲ, ਚਰਨ ਸਿੰਘ ਲੋਧੀਵਾਲ, ਜਸਪਾਲ ਸਿੰਘ ਦਾਰਾ, ਮਨੀ ਗੁਪਤਾ, ਰਚਿਤ ਕੋਚੜ, ਸਾਹਿਲ ਪੁਰੀ, ਗੁਰਪ੍ਰੀਤ ਘੋਤੜਾ, ਅਨਿਲ ਧੀਰ ਪਪਰੂ, ਕਪਿਲ ਪੁਰੀ, ਪੁਸ਼ਪਿੰਦਰ ਸਿੰਘ ਸੋਢੀ, ਹਰੀਸ਼ਪਾਲ ਨਈਅਰ, ਮੁਕੇਸ਼ ਗੁਪਤਾ, ਸੰਨੀ ਗੁਪਤਾ, ਸੁਖਵਿੰਦਰ ਸਿੰਘ ਸੋਢੀ, ਸਰਪੰਚ ਜੋਗਿੰਦਰ ਸਿੰਘ, ਕਮਲਜੀਤ ਗੁਪਤਾ, ਵਰਿੰਦਰ ਸਿੰਘ, ਜੋਗਿੰਦਰ ਸਿੰਘ, ਲਵਦੀਪ ਸਿੰਘ, ਪ੍ਰਦੀਪ ਕੁਮਾਰ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ |

ਪਿਛਲੀ ਖ਼ਬਰ ਰਣਧੀਰ ਕਾਲਜ 'ਚ ਫੂਡ ਸੇਫਟੀ ਵਿੰਗ ਕਪੂਰਥਲਾ ਵਲੋਂ ਜਾਗਰੂਕਤਾ ਸੈਮੀਨਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਜਥੇ. ਸਰੂਪ ਸਿੰਘ ਖਲਵਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।