05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਰਾਮਗੜ੍ਹੀਆ ਕਾਲਜ ਦੀ ਵਿਦਿਆਰਥਣ ਨੇ ਐਮ. ਏ. 'ਚੋਂ ਪਹਿਲਾ ਸਥਾਨ ਕੀਤਾ ਹਾਸਿਲ <br/>

ਅਜੀਤ ਡੈਸਕ 12-04-2026
ਫਗਵਾੜਾ, 11 ਅਪੈ੍ਰਲ (ਹਰਜੋਤ ਸਿੰਘ ਚਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ. ਏ. ਇਤਿਹਾਸ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਰਾਮਗੜ੍ਹੀਆ ਕਾਲਜ ਦੀ ਵਿਦਿਆਰਥਣ ਨੇਹਾ ਕੁਮਾਰੀ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ 10 'ਚੋਂ 8.40 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਰਾਮਗੜ੍ਹੀਆ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ ਨੇ ਇਸ ਪ੍ਰਾਪਤੀ ਨੂੰ ਰਾਮਗੜ੍ਹੀਆਂ ਕਾਲਜ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਪਿ੍ੰ. ਡਾ. ਵੰਦਨਾ ਬਾਂਸਲ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥਣ ਨੇਹਾ ਕੁਮਾਰੀ ਨੂੰ ਵਧਾਈ ਦਿੱਤੀ ਤੇ ਉਸ ਨੂੰ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪੋ੍ਰ. ਪੂਜਾ ਰਾਣੀ, ਪੋ੍ਰ. ਅਰਪਣਦੀਪ ਕੌਰ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਉਚੇਰੀ ਵਿੱਦਿਆ ਹਾਸਿਲ ਕਰਕੇ ਪਰਿਵਾਰ ਦਾ ਨਾਂਅ ਰੌਸ਼ਨ ਕਰਾਂਗੀ-ਅੰਸ਼ਿਕਾ <br/> ਅਗਲੀ ਖ਼ਬਰ ਜ਼ੀਨਤ ਹੁਸੈਨ ਪੜ੍ਹ ਲਿਖ ਕੇ ਆਈ. ਏ. ਐਸ. ਅਫ਼ਸਰ ਬਣਨਾ ਚਾਹੁੰਦੀ ਹੈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।