05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 12-04-2026
ਬੇਗੋਵਾਲ, 11 ਅਪ੍ਰੈਲ (ਸੁਖਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਐਲਾਨੇ ਅੱਠਵੀਂ ਦੇ ਨਤੀਜਿਆਂ 'ਚ ਸਥਾਨਕ ਕਸਬੇ ਦੇ ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਅਨੇਕਾਂ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਇਸ ਸੰਬੰਧੀ ਸਕੂਲ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਯੂ. ਐਸ. ਏ. ਤੇ ਪਿ੍ੰਸੀਪਲ ਮਨਦੀਪ ਕੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਅੱਠਵੀਂ ਦੇ ਐਲਾਨੇ ਗਏ ਨਤੀਜਿਆਂ ਵਿਚ ਹਰਜੀਤ ਕੌਰ ਪੁੱਤਰੀ ਗੁਰਮੁਖ ਸਿੰਘ ਨੇ 519 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਗੁਰਲੀਨ ਕੌਰ ਪੁੱਤਰੀ ਸੋਹਣ ਸਿੰਘ ਨੇ 500 ਅੰਕ ਪ੍ਰਾਪਤ ਕਰਕੇ ਸਕੂਲ 'ਚ ਦੂਜਾ ਤੇ ਗੈਵੀ ਸਿੰਘ ਪੁੱਤਰ ਰਾਜਬੀਰ ਸਿੰਘ ਨੇ 497 ਅੰਕ ਹਾਸਿਲ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਨੇ ਇਸ ਐਲਾਨੇ ਨਤੀਜੇ 'ਚ ਸਕੂਲ ਦਾ ਨਤੀਜਾ ਸ਼ਾਨਦਾਰ ਰਹਿਣ ਤੇ ਮਿਹਨਤੀ ਸਟਾਫ਼ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਉਚੇਰੀ ਵਿੱਦਿਆ ਹਾਸਿਲ ਕਰਕੇ ਪਰਿਵਾਰ ਦਾ ਨਾਂਅ ਰੌਸ਼ਨ ਕਰਾਂਗੀ-ਅੰਸ਼ਿਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।