05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 12-04-2026
ਕਪੂਰਥਲਾ, 11 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਦੱਸਿਆ ਕਿ 8ਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਪੁੱਤਰੀ ਕਾਰਜ ਸਿੰਘ ਨੇ 96 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਪਰਨੀਤ ਕੌਰ ਪੁੱਤਰੀ ਪਲਵਿੰਦਰ ਸਿੰਘ ਨੇ 95 ਫੀਸਦੀ ਅੰਕ ਲੈ ਕੇ ਦੂਜਾ ਤੇ ਦੀਪਕਾ ਪੁੱਤਰੀ ਜਗਤਾਰ ਸਿੰਘ ਨੇ 92 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਸੁਖਮਨਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਨੇ 90 ਫੀਸਦੀ ਅੰਕ ਲੈ ਕੇ ਚੌਥੇ ਸਥਾਨ 'ਤੇ ਰਹੀ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ 8ਵੀਂ ਜਮਾਤ ਦੇ 50 ਫੀਸਦੀ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਤੇ ਸਕੂਲ ਦੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ ਤੇ ਭਵਿੱਖ 'ਚ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੇ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਸਿਰ ਬੱਝਦਾ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/... ਅਗਲੀ ਖ਼ਬਰ ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।