05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਡੀ. ਸੀ. ਅਕਾਸ਼ ਬਾਂਸਲ ਨੂੰ ਫੁੱਲਾਂ ਦਾ ਗੁਲਦਸਤਾ ਕੇ ਕੀਤਾ ਸਵਾਗਤ <br/>

ਅਜੀਤ ਡੈਸਕ 12-04-2026
ਕਪੂਰਥਲਾ, 11 ਅਪ੍ਰੈਲ (ਵਿ.ਪ੍ਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਰਜਿ. ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਰੰਧਾਵਾ, ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ ਬਲੇਰ ਦੀ ਅਗਵਾਈ 'ਚ ਯੂਨੀਅਨ ਦੇ ਅਹੁਦੇਦਾਰਾਂ ਨੇ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਅਹੁਦਾ ਸੰਭਾਲਣ 'ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਯੂਨੀਅਨ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਕੰਮਾਂ 'ਚ ਹਰ ਸੰਭਵ ਸਹਿਯੋਗ ਦੇਵੇਗੀ | ਡਿਪਟੀ ਕਮਿਸ਼ਨਰ ਨੇ ਯੂਨੀਅਨ ਆਗੂਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਮੂਹ ਕਰਮਚਾਰੀ ਜ਼ਿਲ੍ਹੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ | ਇਸ ਮੌਕੇ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸ਼ੇਰ, ਨੁਮਾਇੰਦਾ ਪੰਜਾਬ ਜਸਪਿੰਦਰ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ, ਤਹਿਸੀਲ ਕਪੂਰਥਲਾ ਦੇ ਪ੍ਰਧਾਨ ਰਮਨਜੋਤ, ਜਨਰਲ ਸਕੱਤਰ ਪ੍ਰੀਤੋਸ਼ ਚੋਪੜਾ, ਵਿੱਤ ਸਕੱਤਰ ਹਰਪ੍ਰੀਤ ਸਿੰਘ, ਰੁਪਾਲੀ ਗਰਗ, ਰੇਨੂੰ ਰਾਣੀ, ਸੰਦੀਪ ਕੌਰ, ਗੁਰਦੇਵ ਸਿੰਘ, ਸੁਨੀਲ ਕੁਮਾਰ ਗੌੜ, ਸੌਰਵ ਕੁਮਾਰ, ਜੋਗੇਸ਼ ਕੁਮਾਰ, ਵਰਿੰਦਰ ਸਿੰਘ, ਪ੍ਰੀਤਪਾਲ ਸਿੰਘ, ਲਵਪ੍ਰੀਤ ਸਿੰਘ, ਅਮਨਦੀਪ ਸਿੰਘ, ਪਵਨ ਕੁਮਾਰ, ਰਜਿੰਦਰ ਸਿੰਘ, ਸਿਮਰਨਜੀਤ ਸਿੰਘ ਸਾਰੇ ਯੂਨੀਅਨ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਨਸ਼ੇ ਨਾਲ ਨੌਜਵਾਨਾਂ ਦੀ ਮੌਤਾਂ 'ਤੇ ਬਸਪਾ ਆਗੂਆਂ ਵਲੋਂ ਗਹਿਰੇ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।