06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪਿੰਡ ਢਪਈ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ <br/>

ਅਜੀਤ ਡੈਸਕ 12-04-2026
ਕਪੂਰਥਲਾ, 11 ਅਪ੍ਰੈਲ (ਅਮਰਜੀਤ ਕੋਮਲ)-ਖੇਤਾਂ ਤੇ ਕਾਰਖ਼ਾਨਿਆਂ ਵਿਚ ਪੈਦਾਵਾਰ ਕਰਨ ਵਾਲਿਆਂ ਦੀ ਵਿਹਲੜ ਕਾਰਪੋਰੇਟਾਂ ਵਲੋਂ ਲੰਮੇ ਸਮੇਂ ਤੋਂ ਲੁੱਟ ਜਾਰੀ ਹੈ ਤੇ ਆਏ ਸਾਲ ਇਸ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਇਹ ਪ੍ਰਗਟਾਵਾ ਹਰਨੇਕ ਸਿੰਘ ਮਹਿਮਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪਿੰਡ ਢਪਈ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਤੇ ਕਿਸਾਨਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਰਤ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਸਿਰ ਜਿੰਨਾ ਕਰਜ਼ਾ ਹੈ ਉਸ ਤੋਂ ਕਈ ਗੁਣਾ ਵੱਧ ਕਿਸਾਨਾਂ ਦੀਆਂ ਫ਼ਸਲਾਂ ਦੇ ਘੱਟ ਭਾਅ ਦੇ ਕੇ ਉਨ੍ਹਾਂ ਦੀ ਲੁੱਟ ਕੀਤੀ ਜਾ ਰਹੀ ਹੈ | ਯੂਨੀਅਨ ਦੇ ਸੂਬਾਈ ਆਗੂ ਨੇ ਕਿਹਾ ਕਿ ਆਰਗੇਨਾਈਜ਼ੇਸ਼ਨ ਆਫ ਇਕਨੋਮਿਕ ਕੋਆਪਰੇਸ਼ਨ ਲੈਂਡ ਡਿਵੈਲਪਮੈਂਟ (ਓ. ਈ. ਸੀ. ਡੀ.) ਦੀ ਰਿਪੋਰਟ ਅਨੁਸਾਰ ਸਾਲ 2000 ਤੋਂ ਲੈ ਕੇ 2025 ਤੱਕ ਕਿਸਾਨਾਂ ਦੀਆਂ ਫ਼ਸਲਾਂ ਦੇ ਘੱਟ ਭਾਅ ਦੇ ਕੇ ਸਮੇਂ ਦੀਆਂ ਸਰਕਾਰਾਂ ਵਲੋਂ ਕਿਸਾਨਾਂ ਨਾਲ 110 ਲੱਖ ਕਰੋੜ ਰੁਪਏ ਕਥਿਤ ਤੌਰ 'ਤੇ ਠੱਗੀ ਮਾਰੀ ਗਈ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਫ਼ਸਲਾਂ ਦੀ ਐਮ. ਐਸ. ਪੀ. ਖ਼ਰੀਦ ਦੀ ਗਰੰਟੀ ਸੰਬੰਧੀ ਕਾਨੂੰਨ ਬਣਾਇਆ ਜਾਵੇ ਤੇ ਐਮ. ਐਸ. ਪੀ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+50 ਪ੍ਰਤੀਸ਼ਤ ਦੇ ਫ਼ਾਰਮੂਲੇ ਅਨੁਸਾਰ ਦਿੱਤੀ ਜਾਵੇ | ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਅਗਵਾਈ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਜਿੰਦਰ ਸਿੰਘ ਰਾਣਾ ਸੈਦੋਵਾਲ ਨੇ ਕਿਹਾ ਕਿ ਇਸ ਲੁੱਟ ਤੋਂ ਨਿਜਾਤ ਪਾਉਣ ਤੇ ਆਪਣੀ ਜ਼ਿੰਦਗੀ ਬਿਹਤਰ ਬਣਾਉਣ ਲਈ ਕਿਸਾਨਾਂ ਨੂੰ ਜਥੇਬੰਦਕ ਸੰਘਰਸ਼ ਦੀ ਲੋੜ ਹੈ | ਉਨ੍ਹਾਂ ਮੀਟਿੰਗ ਦੀ ਸਫ਼ਲਤਾ ਲਈ ਕਿਸਾਨ ਆਗੂ ਅਮਰਜੀਤ ਸਿੰਘ ਢਪਈ, ਮਨਜੀਤ ਸਿੰਘ ਤੇ ਸਰਬਜੀਤ ਸਿੰਘ ਦਾ ਧੰਨਵਾਦ ਕੀਤਾ | ਮੀਟਿੰਗ 'ਚ ਹਾਜ਼ਰ ਕਿਸਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਦੀ ਨਿੱਜੀਕਰਨ ਦੀ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਨ ਤੇ ਯੂਨੀਅਨ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ | ਇਸ ਮੌਕੇ ਜ਼ਿਲ੍ਹਾ ਸਕੱਤਰ ਬਿੰਦੂ ਸੁੰਨੜਵਾਲ, ਪ੍ਰੈੱਸ ਸਕੱਤਰ ਹਰਜੀਤ ਸਿੰਘ, ਖ਼ਜ਼ਾਨਚੀ ਸੁਖਚੈਨ ਸਿੰਘ, ਮਨਜਿੰਦਰ ਕਮਲ, ਉੱਘੇ ਸਾਹਿਤ ਕਾਰ ਚੰਨ ਮੋਮੀ, ਪਰਵਿੰਦਰ ਸਿੰਘ ਸਰਪੰਚ ਸੈਦੋਵਾਲ, ਗੁਰਦੀਪ ਸਿੰਘ, ਜਸਬੀਰ ਸਿੰਘ, ਦਲਜੀਤ ਸਿੰਘ, ਜਗਮੋਹਨ ਸਿੰਘ ਨਡਾਲਾ, ਬਲਬੀਰ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸ਼ਾਮਿਲ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਰਬੱਤ ਖਾਲਸਾ ਐਡੀਲੇਡ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਸੰਪੰਨ -ਗਿਆਨੀ ਹਰਵਿੰਦਰ ਸਿੰਘ ਜੀ ਵੱਲੋਂ ਗੁਰਬਾਣੀ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੈਸ਼ਨ ਜੱਜ ਗੁਰਮੀਤ ਸਿੰਘ ਤੇ ਹੋਰ ਜੱਜ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।