15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹੈਰੋਇਨ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ <br/>

ਅਜੀਤ ਡੈਸਕ 13-04-2026
ਭੁਲੱਥ, 12 ਅਪ੍ਰੈਲ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਹੈ | ਥਾਣਾ ਮੁਖੀ ਭੁਲੱਥ ਐਸ. ਐਚ. ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਬੀਤੀ ਸ਼ਾਮ ਗਸ਼ਤ ਦੇ ਦੌਰਾਨ ਏ. ਐਸ. ਆਈ. ਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਖੱਸਣ ਰੋਡ 'ਤੇ ਜਾ ਰਹੇ ਸਨ ਸੂਚਨਾਂ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ ਤਾਂ ਖੱਸਣ ਰੋਡ 'ਤੇ ਸ਼ਮਸ਼ਾਨਘਾਟ ਦੇ ਨਜ਼ਦੀਕ ਸਰਕਾਰੀ ਟਿਊਬਵੈੱਲ ਵਾਲੇ ਕਮਰੇ ਦੇ ਪਿੱਛੇ ਤਿੰਨ ਨੌਜਵਾਨ ਹੈਰੋਇਨ ਨਸ਼ੇ ਦਾ ਸੇਵਨ ਕਰ ਰਹੇ ਸਨ, ਜੋ ਪੁਲਿਸ ਕਰਮਚਾਰੀਆਂ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਵਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਲੱਕੀ ਪੁੱਤਰ ਜਗਦੀਸ਼ ਲਾਲ, ਮਨਦੀਪ ਕੁਮਾਰ, ਅਮਿੱਤ ਪੁੱਤਰ ਦੱਸਿਆ | ਇਸ ਸੰਬੰਧੀ ਥਾਣਾਂ ਭੁਲੱਥ ਦੀ ਪੁਲਿਸ ਨੇ ਉਕਤ ਤਿੰਨਾਂ ਨੌਜਵਾਨਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਕੂਟਰੀ ਤੇ ਮੋਟਰਸਾਈਕਲ ਦੀ ਟੱਕਰ 'ਚ ਇਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ <br/> ਅਗਲੀ ਖ਼ਬਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਸੰਬੰਧੀ ਫ਼ੰਡਾਂ ਦੀ ਡਿਮਾਂਡ ਲਈ ਅਧਿਕਾਰੀ ਸੂਚੀਆਂ ਤਿਆਰ ਕਰਨ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।