15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਕੂਟਰੀ ਤੇ ਮੋਟਰਸਾਈਕਲ ਦੀ ਟੱਕਰ 'ਚ ਇਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ <br/>

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਤਲਵੰਡੀ ਮਹਿਮਾ ਨੇੜੇ ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਇਕੋ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਅਮਨਦੀਪ ਕੌਰ ਪਤਨੀ ਯੁਵਰਾਜ ਸਿੰਘ ਵਾਸੀ ਬਾਬਾ ਬਕਾਲਾ ਨੇ ਦੱਸਿਆ ਕਿ ਉਹ ਆਪਣੇ ਪਤੀ ਯੁਵਰਾਜ ਸਿੰਘ ਤੇ ਬੇਟੀ ਮਨਸੀਰਤ ਕੌਰ ਨਾਲ ਪਿੰਡ ਉੱਘੀ ਤੋਂ ਵਾਪਸ ਮੋਟਰਸਾਈਕਲ 'ਤੇ ਆਪਣੇ ਪਿੰਡ ਜਾ ਰਹੇ ਸਨ | ਜਦੋਂ ਉਹ ਤਲਵੰਡੀ ਮਹਿਮਾ ਕੋਲ ਪਹੁੰਚੇ ਤਾਂ ਅਚਾਨਕ ਉਨ੍ਹਾਂ ਦੀ ਐਕਟਿਵਾ ਨਾਲ ਟੱਕਰ ਹੋ ਗਈ | ਜਿਸ ਕਾਰਨ ਉਹ ਤਿੰਨੇ ਜ਼ਖ਼ਮੀ ਹੋ ਗਏ | ਡਿਊਟੀ ਡਾ. ਵੰਦਨਾ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਤੇ ਯੁਵਰਾਜ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਐਸ. ਡੀ. ਐਮ. ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ-ਡੀ. ਸੀ. <br/> ਅਗਲੀ ਖ਼ਬਰ ਹੈਰੋਇਨ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।