15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਐਸ. ਡੀ. ਐਮ. ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ-ਡੀ. ਸੀ. <br/>

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਇਸ ਵਾਰ ਤਿੰਨ ਲੱਖ ਮੀਟਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਵੇਗੀ | ਇਸ ਲਈ ਸੰਬੰਧਿਤ ਸਬ ਡਵੀਜ਼ਨ ਦੇ ਐਸ. ਡੀ. ਐਮਜ਼ ਆਪਣੀ ਸਬ ਡਵੀਜ਼ਨ ਵਿਚ ਪੈਂਦੀਆਂ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਤੇ ਮੰਡੀ 'ਚ ਕਣਕ ਵੇਚਣ ਲਈ ਆਏ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਾਰਦਾਨਾ, ਲਾਈਟਾਂ ਤੇ ਸਫ਼ਾਈ ਦਾ ਉਚਿਤ ਪ੍ਰਬੰਧ ਕੀਤਾ ਜਾਵੇ | ਇਹ ਗੱਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਡਿਪਟੀ ਕਮਿਸ਼ਨਰ ਨੇ ਐਸ. ਡੀ. ਐਮ. ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਫ਼ਸਲ ਨੂੰ ਸਟੋਰ ਕਰਨ, ਸਮੇਂ ਸਿਰ ਲਿਫ਼ਟਿੰਗ, ਖ਼ਰੀਦੀ ਗਈ ਕਣਕ ਦੀ ਅਦਾਇਗੀ, ਆਵਾਜਾਈ ਤੇ ਸਾਫ਼ ਸਫ਼ਾਈ ਸੰਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਖ਼ਰੀਦੀ ਗਈ ਕਣਕ ਦੀ ਅਗਲੇ 48 ਘੰਟੇ ਦੇ ਅੰਦਰ ਅੰਦਰ ਉਨ੍ਹਾਂ ਨੂੰ ਅਦਾਇਗੀ ਕੀਤੀ ਜਾਵੇ ਤੇ 72 ਘੰਟੇ ਦੇ ਅੰਦਰ ਅੰਦਰ ਖ਼ਰੀਦੀ ਗਈ ਕਣਕ ਮੰਡੀ ਵਿਚੋਂ ਚੁਕਵਾਉਣ ਦੀ ਵੀ ਵਿਵਸਥਾ ਕੀਤੀ ਜਾਵੇ | ਆਕਾਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹੇ 'ਚੋਂ ਕਣਕ ਦੀ ਢੋਆ ਢੁਆਈ ਲਈ 30 ਵਿਸ਼ੇਸ਼ ਗੱਡੀਆਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਜੇਕਰ ਹੋਰ ਲੋੜ ਹੋਵੇ ਤਾਂ ਇਸ ਸੰਬੰਧੀ ਸੰਬੰਧਿਤ ਵਿਭਾਗ ਨੂੰ ਲਿਖਿਆ ਜਾਵੇ | ਉਨ੍ਹਾਂ ਕਣਕ ਦੀ ਲੋਡਿੰਗ ਲਈ ਕਰਤਾਰਪੁਰ ਰੇਲਵੇ ਸਟੇਸ਼ਨ ਨੇੜੇ ਪਲੇਟਫ਼ਾਰਮ ਟਰੈਕ 'ਤੇ ਚੱਲ ਰਹੇ ਮੁਰੰਮਤ ਦੇ ਕਾਰਜ ਨੂੰ ਵੀ ਜਲਦੀ ਪੂਰਾ ਕਰਨ ਲਈ ਰੇਲਵੇ ਵਿਭਾਗ ਨੂੰ ਪੱਤਰ ਲਿਖਣ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਨੂੰ ਜਾਂਦੀਆਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਨ ਜਾਂ ਨਵੀਆਂ ਸੜਕਾਂ ਬਣਾਉਣ, ਕਰਤਾਰਪੁਰ-ਭੁਲੱਥ ਸੜਕ ਦੀ ਮੁਰੰਮਤ ਬਿਨਾਂ ਦੇਰੀ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਖਾਦ ਦੇ ਡੀਲਰ ਖਾਦ ਦੇ ਨਾਲ ਕਿਸਾਨਾਂ ਨੂੰ ਨੈਨੋ ਯੂਰੀਆ ਜਬਰੀ ਖ਼ਰੀਦਣ ਲਈ ਦਬਾਅ ਪਾਉਂਦੇ ਹਨ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੰਡੀ ਅਫ਼ਸਰ, ਬਾਗਬਾਨੀ ਵਿਭਾਗ ਅਫ਼ਸਰ ਤੇ ਮੁੱਖ ਖੇਤੀਬਾੜੀ ਅਫ਼ਸਰ ਦੀ ਤਿੰਨ ਮੈਂਬਰੀ ਬਣਾਈ ਜਾਵੇ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਕੇ ਉਨ੍ਹਾਂ ਨੂੰ ਜਾਣੂ ਕਰਵਾਉਣ |

ਪਿਛਲੀ ਖ਼ਬਰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਸਕੂਟਰੀ ਤੇ ਮੋਟਰਸਾਈਕਲ ਦੀ ਟੱਕਰ 'ਚ ਇਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।