15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਵੇਈਾ ਘਾਟ 'ਤੇ ਮਨਾਇਆ ਜਾਵੇਗਾ ਖ਼ਾਲਸਾ ਸਾਜਨਾ ਦਿਵਸ <br/>

ਅਜੀਤ ਡੈਸਕ 13-04-2026
ਭੁਲੱਥ, 12 ਅਪ੍ਰੈਲ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਵੇਈਾ ਘਾਟ ਭੁਲੱਥ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ 13 ਤੇ 14 ਅਪ੍ਰੈਲ ਨੂੰ ਸ਼ਰਧਾ ਭਾਵਨਾ ਨਾਲ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਮਨਾਇਆ ਜਾਵੇਗਾ | ਪਵਿੱਤਰ ਵੇਈਾ ਘਾਟ ਵਿਖੇ ਚੱਲ ਰਹੇ ਸਫ਼ਾਈ ਕਾਰਜਾਂ ਦਾ ਮੁਆਇਨਾ ਕਰਨ ਉਪਰੰਤ ਬਾਬਾ ਸੁਖਜੀਤ ਸਿੰਘ ਸੀਚੇਵਾਲ ਵਾਲਿਆਂ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਨੂੰ ਲੱਗਦੇ ਵੇਈਾ ਘਾਟ 'ਤੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਪੁਰਾਤਨ ਸਮੇਂ ਤੇ ਸਦੀਆਂ ਤੋਂ ਚੱਲਦਾ ਆ ਰਿਹਾ ਤੇ ਵਿਸਾਖੀ ਦੇ ਦਿਨ ਪਵਿੱਤਰ ਵੇਈਾ 'ਚ ਇਸ਼ਨਾਨ ਕਰਨ ਦੀ ਸੰਗਤਾਂ ਵਿਚ ਬਹੁਤ ਆਸਥਾ ਹੈ | ਸਮਾਗਮ ਦੀ ਆਰੰਭਤਾ ਪ੍ਰਭਾਤ ਵੇਲੇ ਤੋਂ ਹੋਵੇਗੀ | ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣਗੇ ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਤੇ ਕੀਰਤਨੀ ਜਥੇ ਸੰਗਤਾਂ ਨੂੰ ਨਾਮ ਬਾਣੀ ਨਾਲ ਨਿਹਾਲ ਕਰਨਗੇ ਅਤੇ ਖ਼ਾਸ ਤੌਰ 'ਤੇ ਸੰਤ ਬਲਬੀਰ ਸਿੰਘ ਸੀਚੇਵਾਲ ਵਾਲੇ ਵੀ ਸੰਗਤਾਂ ਨੂੰ ਨਾਮ ਬਾਣੀ ਨਾਲ ਨਿਹਾਲ ਕਰਨਗੇ | ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਬੀਬੀ ਹਰਬੰਸ ਕੌਰ, ਅਮਰੀਕ ਸਿੰਘ, ਕਿਸ਼ਨ ਬਾਵਾ, ਬਲਵੀਰ ਕੁਮਾਰ, ਉਗੂ ਤੇ ਹੋਰ ਸੇਵਕ ਹਾਜ਼ਰ ਸਨ |

ਪਿਛਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਡਿਸਟਿ੍ਕਟ ਕਾਨਫ਼ਰੰਸ 'ਚ ਲਿਆ ਹਿੱਸਾ <br/> ਅਗਲੀ ਖ਼ਬਰ ਨੀਲੇ ਮਾਰਚ 'ਚ ਸ਼ਾਮਿਲ ਹੋਣ ਲਈ ਸਰਪੰਚ ਗੁਰਬਚਨ ਸਿੰਘ ਦੀ ਅਗਵਾਈ ਹੇਠ ਬਸਤੀ ਬੂਲਪੁਰ ਤੋਂ ਵੱਡਾ ਜਥਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।