14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬੱਸ ਤੋਂ ਡਿੱਗਣ ਕਾਰਨ ਬਜ਼ੁਰਗ ਜ਼ਖ਼ਮੀ <br/>

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਅੱਡੇ 'ਤੇ ਬੱਸ ਤੋਂ ਡਿੱਗਣ ਕਾਰਨ ਇਕ ਬਜ਼ੁਰਗ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਬੱਸ ਦੇ ਡਰਾਈਵਰ ਤੇ ਕੰਡਕਟਰ ਵਲੋਂ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਸ਼ਮੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਬੇਗੋਵਾਲ ਜੋ ਕਿ ਅੰਮਿ੍ਤਸਰ ਤੋਂ ਵਾਪਸ ਆ ਰਹੇ ਸਨ, ਜਦੋਂ ਉਹ ਸੁਭਾਨਪੁਰ ਅੱਡੇ 'ਤੇ ਪਹੁੰਚੇ ਤਾਂ ਚੱਲਦੀ ਬੱਸ 'ਚੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਤਾਇਨਾਤ ਡਿਊਟੀ ਡਾ. ਵੰਦਨਾ ਵਲੋਂ ਬਜ਼ੁਰਗ ਵਿਅਕਤੀ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪਿੰਡ ਡੈਣਵਿੰਡ ਅੱਡੇ ਤੋਂ ਬੇਹੋਸ਼ੀ ਦੀ ਹਾਲਤ ਮਿਲੀ ਬਜ਼ੁਰਗ ਮਹਿਲਾ, ਸਿਵਲ ਹਸਪਤਾਲ ਦਾਖ਼ਲ <br/> ਅਗਲੀ ਖ਼ਬਰ ਬਹਿਬਲ ਕਲਾਂ ਗੋਲੀ ਕਾਂਡ ਤੇ ਬੇਅਦਬੀਆਂ ਦੇ ਪੰਜ ਕੇਸ ਪੰਜਾਬ ਤੋਂ ਬਾਹਰ ਸ਼ਿਫ਼ਟ ਕਰਨਾ ਨਿੰਦਣ ਯੋਗ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।