13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨ ਜ਼ਖ਼ਮੀ

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਰੋਡ 'ਤੇ ਚੌਹਾਨ ਪਿੰਡ ਦੇ ਨਜ਼ਦੀਕ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ | ਜ਼ੇਰੇ ਇਲਾਜ ਅਨਮੋਲਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪੱਤੜ ਕਲਾਂ ਨੇ ਦੱਸਿਆ ਕਿ ਉਹ ਆਪਣੇ ਸਾਥੀ ਦਿਲਸ਼ਾਦ ਪੁੱਤਰ ਕਾਲਾ ਵਾਸੀ ਬ੍ਰਹਮਪੁਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਰਤਾਰਪੁਰ ਮੇਲਾ ਦੇਖਣ ਜਾ ਰਹੇ ਸਨ | ਜਦੋਂ ਉਹ ਪਿੰਡ ਚੌਹਾਨ ਨੇੜੇ ਪਹੁੰਚੇ ਤਾਂ ਅਚਾਨਕ ਉਨ੍ਹਾਂ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ ਤੇ ਉਹ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਵੰਦਨਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਦੌਰਾਨ 111 ਪ੍ਰਾਣੀ ਗੁਰੂ ਵਾਲੇ ਬਣੇ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਨਸੂਰਵਾਲ ਤੋਂ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।