13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੁਹੱਲਾ ਮੁਟਿਆਰਪੁਰਾ ਵਿਖੇ ਘਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ <br/>

ਅਜੀਤ ਡੈਸਕ 19-04-2026
ਫਗਵਾੜਾ, 18 ਅਪੈ੍ਰਲ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਮੁਟਿਆਰਪੁਰਾ ਵਿਖੇ ਇਕ ਘਰ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਘਟਨਾ ਦੀ ਸੂਚਨਾ ਮਿਲਦੇ ਸਾਰ ਮੌਕੇ 'ਤੇ ਫ਼ਾਇਰ ਬਿ੍ਗੇਡ ਨੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪੂਜਾ ਨੇ ਦੱਸਿਆ ਕਿ ਉਹ ਆਪਣੇ ਕੰਮਾ ਕਾਰਾ 'ਤੇ ਗਏ ਹੋਏ ਸਨ ਤੇ ਘਰ 'ਚ ਕੋਈ ਨਹੀਂ ਸੀ ਤੇ ਪਿੱਛੋਂ ਘਰ 'ਚ ਅੱਗ ਲੱਗ ਗਈ ਤੇ ਮੁਹੱਲਾ ਵਾਸੀਆਂ ਵਲੋਂ ਤੁਰੰਤ ਫ਼ਾਇਰ ਬਿ੍ਗੇਡ ਨੂੰ ਸੂਚਿਤ ਕੀਤਾ ਤੇ ਉਨ੍ਹਾਂ ਮੌਕੇ 'ਤੇ ਪੁੱਜ ਕੇ ਅੱਗ ਤੇ ਕਾਬੂ ਪਾਇਆ | ਫ਼ਿਲਹਾਲ ਅੱਗ ਦੇ ਕਾਰਨ ਬਾਰੇ ਸਪੱਸ਼ਟ ਨਹੀਂ ਹੋ ਸਕਿਆ ਤੇ ਅੱਗ ਨਾਲ ਤਿੰਨ ਲੱਖ ਰੁਪਏ ਤੋਂ ਵੱਧ ਦੀ ਕੀਮਤ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ |

ਪਿਛਲੀ ਖ਼ਬਰ ਮੁਹੱਲਾ ਭਗਤਪੁਰਾ ਵਿਖੇ ਘਰ ਦੀ ਛੱਤ ਦਾ ਕੁੱਝ ਹਿੱਸਾ ਡਿੱਗਣ ਕਾਰਨ ਦੋ ਜ਼ਖ਼ਮੀ ਅਗਲੀ ਖ਼ਬਰ ਵਿਜ਼ਡਮ ਸਕੂਲ ਆਫ ਅਕੈਡਮਿਕਸ ਐਂਡ ਸਪੋਰਟਸ 'ਚ ਅੱਗ ਸੁਰੱਖਿਆ ਸੰਬੰਧੀ ਮੌਕ ਡਰਿੱਲ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।