13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 19-04-2026
ਬੇਗੋਵਾਲ, 18 ਅਪ੍ਰੈਲ (ਸੁਖਜਿੰਦਰ ਸਿੰਘ)-ਸਕੂਲ ਗੇਮਜ ਤੇ ਐਕਟੀਵਿਟੀ ਡਿਵੈਲਪਮੈਂਟ ਫਾਊਾਡੇਸ਼ਨ ਅੰਮਿ੍ਤਸਰ ਵਿਖੇ ਪੰਜਾਬ ਸਟੇਟ ਲੈਵਲ ਚੈਂਪੀਅਨਸ਼ਿਪ ਵਲੋਂ ਕਰਵਾਈਆਂ ਗਈਆਂ ਖੇਡ 'ਚ ਭਾਗ ਲੈਂਦਿਆਂ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੋਗਾ ਤੇ ਡਾਂਸ 'ਚ 12 ਸੋਨ ਤੇ 11 ਚਾਂਦੀ ਦੇ ਤਗਮੇ ਤੇ ਟਰਾਫ਼ੀ ਜਿੱਤਣ ਦਾ ਮਾਣ ਹਾਸਿਲ ਕੀਤਾ | ਇਸ ਮੌਕੇ ਗਤਕੇ ਦੇ ਪ੍ਰਦਰਸ਼ਨ 'ਚ 7 ਸੋਨ ਤਗਮੇ ਤੇ ਓਵਰਆਲ ਅਚੀਵਮੈਂਟ ਟਰਾਫ਼ੀ, ਯੋਗਾ ਟਰਾਫ਼ੀ, ਗਤਕਾ ਟਰਾਫ਼ੀ ਤੇ ਪਿ੍ੰਸੀਪਲ ਟਰਾਫ਼ੀ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਦਾਮਿਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਅੱਗੇ ਤੋਂ ਭਵਿੱਖ 'ਚ ਹੋਣ ਵਾਲੀਆਂ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਮੈਨ ਜਸਬੀਰ ਸਿੰਘ ਨੇ ਇਸ ਪਿੱਛੇ ਮਿਹਨਤੀ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਸ ਨੇ ਆਪਣੀ ਪੂਰੀ ਮਿਹਨਤ ਨਾਲ ਬੱਚਿਆਂ ਨੂੰ ਇਸ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਤਿਆਰ ਕੀਤਾ | ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਨੂੰ ਵੀ ਵਧਾਈ ਦਿੱਤੀ |

ਪਿਛਲੀ ਖ਼ਬਰ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਘੁੰਮਣ ਨੇ ਨਡਾਲਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।