14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ <br/>

ਅਜੀਤ ਡੈਸਕ 19-04-2026
ਭੁਲੱਥ, 18 ਅਪ੍ਰੈਲ (ਸਿੱਧੂ, ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਛੇ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ | ਥਾਣਾ ਮੁਖੀ ਭੁਲੱਥ ਐਸ.ਐਚ.ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਪਾਰਟੀ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਕਰਮਚਾਰੀ ਗਸ਼ਤ ਦੌਰਾਨ ਖੱਸਣ ਰੋਡ ਨਜ਼ਦੀਕ ਸ਼ਮਸ਼ਾਨ ਘਾਟ ਦੇ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਿਹਾ ਇੱਕ ਪੈਦਲ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਸ਼ੱਕ ਦੇ ਆਧਾਰ 'ਤੇ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਬਲਵਿੰਦਰ ਕੁਮਾਰ ਉਰਫ਼ ਬੰਟੀ ਪੁੱਤਰ ਹੰਸ ਰਾਜ ਵਾਸੀ ਵਾਰਡ ਨੰਬਰ ਇੱਕ ਭੁਲੱਥ ਕਲੋਨੀ ਜ਼ਿਲ੍ਹਾ ਕਪੂਰਥਲਾ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ, ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |

ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ 'ਚ ਸਮਾਗਮ <br/> ਅਗਲੀ ਖ਼ਬਰ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਘੁੰਮਣ ਨੇ ਨਡਾਲਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।