09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਚੋਰੀ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ ਇਕ ਗਿ੍ਫ਼ਤਾਰ

09-05-2026
ਕਪੂਰਥਲਾ, 8 ਮਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮਾਮਲੇ ਸਬੰਧੀ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਘਨੱਈਆ ਲਾਲ ਵਾਸੀ ਸ਼ਾਲੀਮਾਰ ਐਵਿਨਿਊ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਬੀਤੇ ਮਹੀਨੇ ਆਪਣੇ ਬੇਟੇ ਦੇ ਵਿਆਹ ਲਈ ਜੱਦੀ ਪਿੰਡ ਰਾਮਗੜ੍ਹ ਯੂ.ਪੀ. ਗਿਆ ਹੋਇਆ ਸੀ ਤੇ ਜਦੋਂ ਬੀਤੇ ਕੁੱਝ ਦਿਨ ਪਹਿਲਾਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੀ ਦੁਕਾਨ ਅੰਦਰ ਚੋਰੀ ਹੋ ਚੁੱਕੀ ਸੀ ਤੇ ਚੋਰ ਦੁਕਾਨ ਵਿਚੋਂ ਐਲ.ਈ.ਡੀ., 10 ਹਜ਼ਾਰ ਰੁਪਏ ਨਗਦੀ, 8 ਖਾਲੀ ਸਿਲੰਡਰ, 6 ਪਤੀਲੇ, 3 ਕੜ੍ਹਾਈਆਂ ਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਸਨ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਪੱਧਰ 'ਤੇ ਚੋਰਾਂ ਦੀ ਭਾਲ ਕਰਦਾ ਰਿਹਾ, ਜਿਸ 'ਤੇ ਉਸ ਨੂੰ ਪਤਾ ਲੱਗਾ ਕਿ ਇਹ ਚੋਰੀ ਕਥਿਤ ਦੋਸ਼ੀ ਨਵਜੋਤ ਸਿੰਘ ਰੰਧਾਵਾ ਵਾਸੀ ਸ਼ਾਲੀਮਾਰ ਐਵਿਨਿਊ ਤੇ ਵਿੱਕੀ ਵਾਸੀ ਧੱਕਾ ਕਲੋਨੀ ਨੇ ਕੀਤੀ ਹੈ, ਜਿਸ 'ਤੇ ਥਾਣਾ ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਕਤ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਨਵਜੋਤ ਸਿੰਘ ਰੰਧਾਵਾ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਭੁਲੱਥ ਪੁਲਿਸ ਵੱਲੋਂ ਆਵਾਰਾਗਰਦੀ ਕਰਦੇ ਦੋ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।