09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਭੁਲੱਥ ਪੁਲਿਸ ਵੱਲੋਂ ਆਵਾਰਾਗਰਦੀ ਕਰਦੇ ਦੋ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 09-05-2026
ਭੁਲੱਥ, 8 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਆਵਾਰਾਗਰਦੀ ਕਰਦੇ ਦੋ ਨੌਜਵਾਨਾਂ ਨੂੰ ਕਾਬ ਕੀਤਾ ਗਿਆ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ.ਐੱਸ.ਆਈ. ਸ਼ਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਪੱਕੀ ਦਾਣਾ ਮੰਡੀ ਭੁਲੱਥ ਪੁੱਜੇ ਤਾਂ ਦੋ ਨੌਜਵਾਨ ਬਿਨਾਂ ਵਜਾ ਆਵਾਰਾਗਰਦੀ ਕਰ ਰਹੇ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਸੜਕ ਦੇ ਕਿਨਾਰੇ ਇੱਕ ਦਰਖ਼ਤ ਦੇ ਪਿੱਛੇ ਛੁਪਣ ਲੱਗੇ, ਜਿਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਜਰਨੈਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੂਪੋਵਾਲ ਥਾਣਾ ਗੜ੍ਹਦੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ ਤੇ ਦੂਜੇ ਨੇ ਆਪਣਾ ਨਾਂਅ ਸੰਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮਿਰਜ਼ਾਪੁਰ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
ਪਿਛਲੀ ਖ਼ਬਰ ਨਡਾਲਾ ਵਿਚ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਅਗਲੀ ਖ਼ਬਰ ਚੋਰੀ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।