08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਿਸਾਨ ਵੀਰ ਕਣਕ ਦੇ ਨਾੜ ਤੇ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਨ-ਅਮਰੀਕ ਸਿੰਘ ਬੋਪਾਰਾਏ

ਅਜੀਤ ਡੈਸਕ 09-05-2026
ਭੁਲੱਥ, 8 ਮਈ (ਮੇਹਰ ਚੰਦ ਸਿੱਧੂ)-ਕਿਸਾਨ ਵੀਰ ਕਣਕ ਦੇ ਨਾੜ ਤੇ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ | ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਨੇ ਕਰਦਿਆਂ ਕਿਹਾ ਕਿ ਹਲਕੇ ਅੰਦਰ ਅੱਗ ਲਗਾਉਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ | ਜਿਸ ਦੇ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਬਹੁਤ ਸਾਰੇ ਖੇਤਾਂ ਵਿਚ ਜੀਵ ਜੰਤੂ ਵੀ ਆਪਣੀ ਜਾਨ ਤੋਂ ਹੱਥ ਧੋ ਬਹਿੰਦੇ ਹਨ | ਉਨ੍ਹਾਂ ਕਿਹਾ ਹਰੇ ਭਰੇ ਦਰਖ਼ਤ ਅੱਗ ਦੀ ਲਪੇਟ ਵਿਚ ਆ ਕੇ ਸੜ ਜਾਂਦੇ ਹਨ, ਜਾਂ ਫਿਰ ਝੁਲਸ ਜਾਂਦੇ ਹਨ, ਜਿਸ ਦਾ ਖ਼ਮਿਆਜ਼ਾ ਮਨੁੱਖੀ ਜਨ ਜੀਵਨ ਤੇ ਮਾੜਾ ਪ੍ਰਭਾਵ ਪਾਉਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੱਗ ਲਗਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ, ਜਿਸ ਕਰਕੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ, ਤਾਂ ਕਿ ਅੱਗ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ |
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਰ ਕੇ ਕਸਬਾ ਭੁਲੱਥ ਦੀਆਂ ਗਲੀਆ ਬਾਜ਼ਾਰਾਂ 'ਚ ਲੱਗਣ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਪ੍ਰਧਾਨ ਕੁਲਵੰਤ ਨੂਰੋਵਾਲ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।