08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਸੌਰਵ ਖੁੱਲਰ ਤੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ

ਅਜੀਤ ਡੈਸਕ 09-05-2026
ਨਡਾਲਾ, 8 ਮਈ (ਰਘਬਿੰਦਰ ਸਿੰਘ)-ਪੱਛਮੀ ਬੰਗਾਲ ਅਤੇ ਆਸਾਮ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਭੁਲੱਥ ਦੇ ਸੇਵਾਦਾਰ ਸੌਰਵ ਖੁੱਲਰ ਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਇਕ ਦੂਜੇ ਨੂੰ ਮਿਠਾਈ ਖਵਾ ਕੇ ਵਧਾਈਆਂ ਦਿੱਤੀਆਂ ਗਈਆਂ | ਇਸ ਦੌਰਾਨ ਭਾਜਪਾ ਆਗੂ ਸੌਰਵ ਖੁੱਲਰ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦਾ ਭਰੋਸਾ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੈਸ਼ੀ ਨੀਤੀਆਂ 'ਤੇ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਅਤੇ ਆਸਾਮ ਵਿਚ ਮਿਲੀ ਇਹ ਇਤਿਹਾਸਕ ਜਿੱਤ ਭਾਜਪਾ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੈ | ਇਸ ਮੌਕੇ ਅੰਮਿ੍ਤਪਾਲ ਸਿੰਘ, ਰਮੇਸ਼ ਸ਼ਰਮਾ ਕਨਵੀਨਰ ਭੁਲੱਥ, ਹਰਵਿੰਦਰ ਸਿੰਘ ਮੰਡਲ ਪ੍ਰਧਾਨ ਢਿਲਵਾਂ, ਹਿਰਕ ਜੋਸ਼ੀ ਮੰਡਲ ਪ੍ਰਧਾਨ ਭੁਲੱਥ, ਰਮਨਦੀਪ ਸਿੰਘ ਵਾਈਸ ਪ੍ਰਧਾਨ ਮੰਡਲ ਢਿਲਵਾਂ, ਸਤਨਾਮ ਸਿੰਘ ਢਿਲਵਾਂ ਸੀਨੀਅਰ ਭਾਜਪਾ ਆਗੂ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਕਾਮ ਸਮੈਸਟਰ ਤੀਜਾ ਅਤੇ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮਾਤਾ ਭੱਦਰਕਾਲੀ ਜੀ ਦੇ 79ਵੇਂ ਸਾਲਾਨਾ ਮੇਲੇ ਸਬੰਧੀ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਅਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।